ETV Bharat / state

ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹਾ ਕਚਿਹਰੀ ‘ਚ ਜ਼ੋਰਦਾਰ ਰੋਸ ਮੁਜ਼ਾਹਰਾ - ਕੈਪਟਨ ਅਮਰਿੰਦਰ ਸਿੰਘ

ਮਾਨਸਾ ‘ਚ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ਿਲ੍ਹਾ ਮਾਨਸਾ ਹੈੱਡਕੁਆਰਟਰ ‘ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕਰਦੇ ਚਿਤਾਵਨੀ ਦਿੱਤੀ ਗਈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਆਸ਼ਾ ਵਰਕਰਾਂ ਵੱਲੋਂ ਸੂਬਾ ਸਰਕਾਰ ਖਿਲਾਫ ਜ਼ਿਲ੍ਹਾਂ ਕਚਿਹਰੀ ਚ ਜ਼ੋਰਦਾਰ ਰੋਸ ਮੁਜ਼ਾਹਰਾ

author img

By

Published : Jul 22, 2021, 2:13 PM IST

ਮਾਨਸਾ: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ਿਲ੍ਹਾ ਮਾਨਸਾ ਹੈੱਡਕੁਆਰਟਰ ‘ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 2022 ਦੀਆਂ ਚੋਣਾਂ ਦੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕੀਤਾ ਜਾਵੇਗਾ।

ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹਾਂ ਕਚਿਹਰੀ ‘ਚ ਜ਼ੋਰਦਾਰ ਰੋਸ ਮੁਜ਼ਾਹਰਾ

ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਨੇ ਪਰ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਦੇ ਨਾਲ ਆਨਾਕਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੀਆਂ ਹਨ ਅਤੇ ਉਹ ਹਰਿਆਣਾ ਪੈਟਰਨ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕੀਤਾ ਜਾ ਰਿਹੈ।

ਓਧਰ ਕਿਸਾਨ ਮਹਿਲਾ ਮੋਰਚੇ ਦੀ ਆਗੂ ਬਲਵੀਰ ਕੌਰ ਨੇ ਵੀ ਆਸ਼ਾ ਵਰਕਰਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਇਨ੍ਹਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਵੀ ਆਸ਼ਾ ਵਰਕਰਾਂ ਦੀ ਹਮਾਇਤ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ੁਰੂ ਕਰਨਗੀਆਂ।

ਇਹ ਵੀ ਪੜ੍ਹੋ: ਸੰਸਦ 'ਚ ਦਿੱਤੇ ਬਿਆਨ ਦੀ ਕਿਸਾਨਾਂ ਵੱਲੋਂ ਸਖਤ ਨਿਖੇਧੀ

ETV Bharat Logo

Copyright © 2025 Ushodaya Enterprises Pvt. Ltd., All Rights Reserved.