ਮਾਨਸਾ : ਪਿੰਡ ਬੀਰੇਵਾਲਾ ਜੱਟਾਂ ਵਿਖੇ ਵਿਜੀਲੈਂਸ ਬਿਊਰੋ ਨੇ ਇੱਕ ਸਹਾਇਕ ਫੂਡ ਸਪਲਾਈ ਅਫ਼ਸਰ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਸਹਾਇਕ ਫੂਡ ਸਪਲਾਈ ਅਫ਼ਸਰ ਸੁਖਦੇਵ ਸਿੰਘ ਨੇ ਪਿੰਡ ਵਿੱਚ ਇੱਕ ਸਰਕਾਰੀ ਰਾਸ਼ਨ ਡਿਪੂ ਦੇ ਮਾਲਿਕ ਹਰਦੀਪ ਸਿੰਘ ਕੋਲੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਅਫ਼ਸਰ ਸੁਖਦੇਵ ਨੇ ਹਰਦੀਪ ਨੂੰ ਡਿਪੂ ਦਾ ਲਾਇਸੈਂਸ ਰੱਦ ਹੋਣ ਅਤੇ ਜਾਂਚ ਵਿੱਚ ਮਦਦ ਦਾ ਭਰੋਸਾ ਦੇ ਕੇ ਰਿਸ਼ਵਤ ਦੀ ਮੰਗ ਕੀਤੀ ਸੀ। ਹਰਦੀਪ ਨੇ ਅਫ਼ਸਰ ਗਰੀਬ ਹੋਣ ਦਾ ਕਹਿ ਕੇ ਹੌਲੀ-ਹੌਲੀ ਰੁਪਏ ਦੇਣ ਦੀ ਗੱਲ ਆਖੀ।
ਇਹ ਵੀ ਪੜ੍ਹੋ :ਗੁਰਦਾਸਪੁਰ: ਇੱਕ ਗੁਦਾਮ ਚੋਂ ਪਟਾਕਿਆਂ ਦਾ ਜ਼ਖੀਰਾ ਬਰਾਮਦ
ਇਸ ਮਾਮਲੇ ਬਾਰੇ ਵਿਜੀਲੈਂਸ ਬਿਊਰੋ ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਰਦੀਪ ਸਿੰਘ ਦੀ ਸ਼ਿਕਾਇਤ ਉੱਤੇ ਕਾਰਵਾਈ ਕੀਤੀ। 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਹਾਇਕ ਫੂਡ ਅਫ਼ਸਰ ਸੁਖਦੇਵ ਸਿੰਘ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੀ ਹੱਥ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਹਾਇਕ ਫੂਡ ਸਪਲਾਈ ਅਫ਼ਸਰ ਦੇ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਵੱਖ-ਵੱਖ ਧਾਰਾਵਾਂ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।