ਮਾਨਸਾ: ਬਾਰਦਾਨਾ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਜੋਗਾ ਵਿਖੇ ਕਿਸਾਨਾਂ ਵੱਲੋਂ ਮਾਨਸਾ-ਬਰਨਾਲਾ ਹਾਈਵੇਅ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਅਗਾਂਊ ਜਾਣਕਾਰੀ ਹੁੰਦੀ ਹੈ, ਪਰ ਇਸ ਦੇ ਬਾਵਜੂਦ ਸਰਕਾਰ ਬਾਰਦਾਨੇ ਦਾ ਇੰਤਜ਼ਾਮ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਰਫ਼ ਕਿਸਾਨ ਹੀ ਨਹੀਂ ਬਲਕਿ ਆੜ੍ਹਤੀ ਤੇ ਲੇਬਰ ਵੀ ਖੱਜਲ ਖੁਆਰ ਹੋ ਰਹੀ ਹੈ।
ਇਸ ਮੌਕੇ ਕਿਸਾਨਾਂ ਵੱਲੋਂ ਮੰਡੀਆਂ ਵਿਚ ਤੁਰੰਤ ਬਾਰਦਾਨੇ ਦਾ ਪ੍ਰਬੰਧ ਕਰਨ ਦੇ ਲਈ ਕਿਹਾ ਗਿਆ। ਪ੍ਰਦਰਸ਼ਨ ਮੌਕੇ ਮੌਜੂਦ ਆੜ੍ਹਤੀ ਮੁਨੀਸ਼ ਕੁਮਾਰ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਨਾਕਾਮ ਨੇ ਜਿਸ ਕਾਰਨ ਕਿਸਾਨ, ਵਪਾਰੀ ਤੇ ਮਜ਼ਦੂਰ ਹਰ ਕੋਈ ਮੰਡੀਆਂ ਦੇ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਕਿਸਾਨਾਂ ਦੀ ਤੇ ਆੜ੍ਹਤੀਆਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੋਹਾਲੀ ਦੇ ਸ਼ੈਲਬੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਮ੍ਰਿਤਕ ਦੇਹਾਂ ਬਦਲੀਆਂ