ਮਾਨਸਾ: ਸਿਹਤ ਵਿਭਾਗ ਵੱਲੋਂ 'ਕਾਇਆ ਕਲਪ ਸਵੱਛ ਭਾਰਤ ਅਭਿਆਨ' ਤਹਿਤ ਸਟੇਟ ਅਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਾਇਆ ਕਲਪ ਮੁਹਿੰਮ ਦੇ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ 'ਕਾਇਆ ਕਲਪ' ਮੁਹਿੰਮ ਤਹਿਤ ਇਸ ਸਮਾਰੋਹ ਵਿੱਚ ਪੰਜਾਬ ਭਰ ਦੇ ਸਿਹਤ ਵਿਭਾਗ ਨਾਲ ਸਬੰਧਤ ਅਧਿਕਾਰੀ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵਧੀਆ ਸਿਹਤ ਸਹੂਲਤਾਂ ਵਾਲੇ ਹਸਪਤਾਲਾਂ ਨੂੰ 'ਕਾਇਆ ਕਲਪ' ਮੁਹਿੰਮ ਦੇ ਤਹਿਤ ਸਨਮਾਨਿਤ ਕੀਤਾ ਗਿਆ ਹੈ।
ਪਿੰਡ ਵਿੱਚ ਨਵਿਆਂ ਡਿਸਪੈਂਸਰੀਆਂ ਤੇ ਡਾਕਟਰਾਂ ਸਬੰਧੀ ਪੁੱਛੇ ਗਏ ਸਵਾਲ ਤੇ ਸਿਹਤ ਮੰਤਰੀ ਨੇ ਕਿਹਾ ਪੇਂਡੂ ਡਿਸਪੈਂਸਰੀਆਂ ਪੰਚਾਇਤਾਂ ਨੂੰ ਦੇ ਦਿੱਤੀਆਂ ਗਈਆਂ ਹਨ ਪਰ ਜਲਦ ਹੀ ਪੇਂਡੂ ਡਿਸਪੈਂਸਰੀਆਂ ਵਿੱਚ ਦਵਾਈਆਂ ਵੀ ਪਹੁੰਚਾ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜਲਦ 118 ਨਵੇਂ ਡਾਕਟਰਾਂ ਦੀ ਤਇਨਾਤੀ ਕੀਤੀ ਗਈ ਹੈ।