ਮਾਨਸਾ: ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਦੇ ਮਾਤਾ-ਪਿਤਾ ਅਕਸਰ ਮੀਡੀਆ ਜਾਂ ਲੋਕਾਂ ਨਾਲ ਸਬੰਧੋਨ ਹੁੰਦਾ ਹੈ। ਇਕ ਵਾਰ ਫਿਰ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਿਸੇ ਵੀ ਦੇਸ਼ ਵਿੱਚ ਰਹਿ ਸਕਦਾ ਸੀ, ਪਰ ਉਸ ਨੂੰ ਆਪਣੇ ਪਿੰਡ ਅਤੇ ਆਪਣੀ ਧਰਤੀ ਦੇ ਨਾਲ ਪਿਆਰ ਸੀ।
ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਆਪਣੇ ਪਿਤਾ ਨੂੰ ਵੱਖ-ਵੱਖ ਜਗ੍ਹਾ ਉੱਤੇ ਘੁੰਮਾਇਆ ਸੀ, ਇਸ ਸਾਲ ਉਨ੍ਹਾਂ ਨੇ ਖੁਦ ਉਨ੍ਹਾਂ ਥਾਵਾਂ 'ਤੇ ਜਾ ਕੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਤੇ ਬੇ-ਵਜ਼ਾ ਸਟੇਜਾਂ ਨੂੰ ਲੈ ਕੇ ਪਰਚੇ ਦਰਜ ਕੀਤੇ ਜਾਂਦੇ ਸੀ ਜਿਸ ਦੇ ਤਹਿਤ ਉਸ ਉੱਤੇ ਵੀ ਪਰਚਾ ਦਰਜ ਕੀਤਾ ਗਿਆ ਸੀ ਤਾਂ ਕੀ ਉਸ ਦਾ ਸ਼ੋਅ ਮੈਚ ਕਰਵਾਇਆ ਜਾ ਸਕੇ, ਪਰ ਸਿੱਧੂ ਆਪਣੇ ਇਰਾਦੇ ਦਾ ਪੱਕਾ ਸੀ।
"ਪੰਜਾਬ ਵਿੱਚ ਗੈਂਗਵਾਰ ਚੱਲ ਰਿਹਾ": ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਵੀ ਅੱਜ ਵੀ ਉਸੇ ਪਾਸੇ ਬਰਕਰਾਰ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਗੈਂਗਵਾਰਾਂ ਹੋ ਰਹੀਆਂ ਹਨ ਅਤੇ ਤਾਂ ਸੁਰੱਖਿਆ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਨਹੀਂ ਬਖਸ਼ਿਆ ਜਾਂਦਾ। ਇਸ ਦੇ ਤਹਿਤ ਹੁਣ ਪੰਜਾਬ ਪੁਲਿਸ ਨੂੰ ਵੀ ਗੈਂਗਸਟਰ ਪੈ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਬੀਤੇ ਦਿਨ ਤਰਨਤਾਰਨ ਸਰਹਾਲੀ ਥਾਣੇ 'ਚ ਧਮਾਕਾ: ਪੰਜਾਬ ਵਿੱਚ ਇਕ ਵਾਰ ਫਿਰ ਤੋਂ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਤਰਨਤਾਰਨ ਦੇ ਥਾਣਾ ਸਰਹਾਲੀ ਥਾਣੇ ਵਿਚ ਸ਼ੁਕਰਵਾਰ ਨੂੰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ, ਪਰ ਪੰਜਾਬ ਵਿਚ ਦਹਿਸ਼ਤ ਪਾਉਣ ਦੀ ਵੱਡੀ ਕੋਸ਼ਿਸ਼ ਜ਼ਰੂਰ ਕੀਤੀ ਗਈ। ਥਾਣੇ ਦੀ ਇਮਾਰਤ ਇਸ ਹਮਲੇ ਦੌਰਾਨ ਬੁਰੀ ਤਰ੍ਹਾਂ ਨੁਕਸਾਨੀ ਗਈ।
ਜ਼ਿਕਰਯੋਗ ਹੈ ਕਿ ਇਹ ਉਹੀ ਥਾਂ ਹੈ ਜਿੱਥੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਜੱਦੀ ਘਰ ਹੈ। ਖੂਫੀਆ ਏਜੰਸੀਆਂ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਿੱਧੀ ਹਿੱਟ ਨਾ ਹੋਣ ਕਾਰਨ ਇਸ ਦਾ ਅਸਰ ਘਟ ਗਿਆ ਹੈ। ਇਸ ਦਹਿਸ਼ਤ ਭਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਅਤੇ ਹੁਣ ਸਿਆਸੀ ਆਗੂਆਂ ਦੇ ਨਿਸ਼ਾਨੇ 'ਤੇ ਸਿੱਧੀ ਪੰਜਾਬ ਸਰਕਾਰ ਆ ਗਈ ਹੈ। ਵੱਖ - ਵੱਖ ਸਿਆਸੀ ਪ੍ਰਤੀਕਿਰਆਵਾਂ ਇਸ ਹਮਲੇ ਤੋਂ ਬਾਅਦ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ: ਪੋਰਸ਼ ਫਲੈਟ ਸੈਂਟਰਾਂ ਗਰੀਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਪੁਲਿਸ ਨੇ ਵਧਾਈ ਚੌਕਸੀ