ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿਖੇ 29 ਮਈ 2022 ਨੂੰ ਹਥਿਆਰਬੰਦ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ਼ ਲਈ ਸਰਕਾਰ ਅੱਗੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਤੋਂ ਬਾਅਦ ਵੀ ਹਾਲੇ ਤੱਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਦਾ ਇਨਸਾਫ਼ ਨਹੀਂ ਮਿਲਿਆ।
ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸ਼ਾਮਲ ਹੋਣਗੇ ਲੋਕ : ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਮਨਾਈ ਜਾ ਰਹੀ ਹੈ। ਇਸ ਮਗਰੋਂ ਪਰਿਵਾਰ ਵੱਲੋਂ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਦੱਸਣਯੋਗ ਹੈ ਕਿ ਇਸ ਜਗ੍ਹਾ 'ਤੇ ਹੀ ਸਿੱਧੂ ਮੂਸੇਵਾਲਾ ਦੇ ਭੋਗ ਦੀ ਅਰਦਾਸ ਹੋਈ ਸੀ। ਉਸੇ ਜਗ੍ਹਾ ਉਤੇ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : Amritpal on Raja waring: "ਲੀਡਰ ਵਿਧਾਨ ਸਭਾ 'ਚ ਕੁੱਕੜ ਖੇਹ ਉਡਾਉਣ ਦੀ ਥਾਂ ਲੋਕ ਮੁੱਦਿਆਂ ਉਤੇ ਗੱਲ ਕਰਨ"
ਬਲਕੌਰ ਸਿੰਘ ਦੀ ਅਪੀਲ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਅੱਜ ਇਕ ਵੀਡੀਓ ਜਾਰੀ ਕਰ ਕੇ ਸਮੂਹ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਗਈ ਹੈ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਉਤੇ ਜ਼ਰੂਰ ਸ਼ਾਮਲ ਹੋਣ। ਇਸ ਦੌਰਾਨ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਬਰਸੀ ਅਨਾਜ ਮੰਡੀ ਵਿੱਚ ਰੱਖੀ ਗਈ ਹੈ। ਭੋਗ ਦੀ ਅਰਦਾਸ 19 ਮਾਰਚ ਨੂੰ ਹੋਵੇਗੀ।
ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਅਤੇ ਮਾਨਸਾ ਜ਼ਿਲ੍ਹੇ ਦੀਆਂ ਪੰਚਾਇਤਾਂ ਕਲੱਬਾਂ ਵੱਲੋਂ ਵੱਡੇ ਪੱਧਰ ਉਤੇ ਤਿਆਰੀਆਂ ਉਲੀਕੀਆਂ ਗਈਆਂ ਹਨ। ਇਸ ਸਬੰਧੀ ਸਿੱਧੂ ਦੀ ਹਵੇਲੀ ਵਿਖੇ ਪੰਚਾਇਤਾਂ ਅਤੇ ਕਲੱਬਾਂ ਦੀ ਮੀਟਿੰਗ ਹੋਈ ਸੀ, ਜਿਸ ਦੌਰਾਨ ਹਰ ਪੰਚਾਇਤ ਨੇ ਸੰਘਰਸ਼ ਦਾ ਹੁੰਗਾਰਾ ਭਰਿਆ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਿਸੇ ਵੀ ਚੀਜ਼ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਹਰ ਕੰਮ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਜਾਵੇਗੀ।
ਇਹ ਵੀ ਪੜ੍ਹੋ : Farmers march Parliament: ਅੱਜ ਸੰਸਦ ਵੱਲ ਕੂਚ ਕਰਨਗੇ ਕਿਸਾਨ, ਬੰਗਲਾ ਸਾਹਿਬ ਹੋਇਆ ਵੱਡਾ ਇਕੱਠ
ਅਮਨ ਅਰੋੜਾ ਦੇ ਬਿਆਨ ਦੀ ਨਿਖੇਧੀ : ਬਲਕੌਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਮਾਨਸਾ ਵਿਚ ਗੈਂਗਸਟਰ ਮਾਰੂ ਹਥਿਆਰ ਲੈ ਕੇ ਘੁੰਮ ਰਹੇ ਸੀ ਉਸ ਸਮੇਂ ਪੰਜਾਬ ਦੀ ਇੰਟੈਲੀਜੈਂਸ ਕਿਥੇ ਸੀ। ਪੰਜਾਬ ਸਰਕਾਰ ਆਪਣੀ ਨਾਲਾਇਕੀ ਲੁਕਾਉਣ ਦੀ ਮਾਰੀ ਸਾਡੇ ਪੁੱਤਰ ਖਿਲਾਫ ਬਿਆਨਬਾਜ਼ੀ ਕਰ ਕੇ ਸਾਡੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।