ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਐਲਾਨ ਕੀਤਾ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਵਿਚ ਗਲੀ-ਗਲੀ ਜਾ ਕੇ ਸਰਕਾਰ ਦੇ ਪ੍ਰਤੀ ਅਪਣਾਈ ਜਾ ਰਹੀ ਨੀਤੀ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਿੱਧੂ ਦੇ ਕਤਲ ਦਾ ਇਨਸਾਫ ਲੈ ਲਈ ਵਿਧਾਨ ਸਭਾ ਦੇ ਅੱਗੇ ਵੀ ਧਰਨਾ ਦਿੱਤਾ ਗਿਆ ਸੀ ਤਾਂ ਉਸ ਸਮੇਂ ਇਕ ਪੰਜਾਬ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਤੁਹਾਡੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਵਾਈ ਜਾਵੇਗੀ ਪਰ ਕਿੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀ ਅਜੇ ਤੱਕ ਮੁਲਾਕਾਤ ਨਹੀਂ ਕਰਵਾਈ ਗਈ। ਉਨ੍ਹਾਂ ਸਰਕਾਰ ਉੱਤੇ ਸਵਾਲ ਕੀਤੇ ਹਨ।
ਲੜਾਈ ਜਾਰੀ ਰੱਖਣ ਦਾ ਕੀਤਾ ਐਲਾਨ : ਸਿੱਧੂ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕੇ ਲਾਰੈਂਸ ਬਿਸ਼ਨੋਈ ਦੇ ਖਿਲਾਫ ਆਪਣੀ ਲੜਾਈ ਜਾਰੀ ਰਖਾਂਗਾ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਬੇਸ਼ੱਕ ਉਸਦਾ ਵੀ ਪੁੱਤਰ ਦੇ ਨਾਲ ਸਟੈਚੂ ਲੱਗ ਜਾਵੇ ਪਰ ਉਹ ਡਰਨਗੇ ਨਹੀਂ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਬਰਸੀ ਦੇ ਮੌਕੇ ਸਰਕਾਰ ਵੱਲੋਂ ਅਜਿਹੀ ਵੱਡੀ ਸਾਜਿਸ਼ ਰਚੀ ਗਈ ਕਿ ਜਿਸਦੇ ਨਾਲ ਉਨ੍ਹਾਂ ਦੇ ਬੇਟੇ ਦੀ ਬਰਸੀ ਵਾਲੇ ਦਿਨ ਦੂਸਰੀ ਵਾਰ ਮੌਤ ਹੋਈ ਹੈ। ਕਿਉਂਕਿ ਬਰਸੀ ਵਾਲੇ ਦਿਨ ਵੀ ਸਰਕਾਰ ਨੇ ਸਮਾਗਮ ਨੂੰ ਫੇਲ੍ਹ ਕਰਨ ਦੇ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਇਆ ਹੈ ਪਰ ਫਿਰ ਵੀ ਲੋਕ ਵੱਡੀ ਤਾਦਾਦ ਵਿੱਚ ਸਮਾਗਮ ਦੇ ਵਿਚ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ : Reena Rai in Turban: ਮਰਹੂਮ ਦੀਪ ਸਿੱਧੂ ਦੇ ਜਨਮਦਿਨ ਮੌਕੇ ਅੰਮ੍ਰਿਤਸਰ ਪਹੁੰਚੀ ਰੀਨਾ ਰਾਏ, ਸਿੱਖੀ ਸਰੂਪ 'ਚ ਆਈ ਨਜ਼ਰ
ਸਿੱਧੂ ਦੇ ਪਿਤਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਦੱਸਿਆ ਜਾ ਰਿਹਾ ਹੈ ਜਦੋਂ ਕਿ ਉਸਦੇ ਹੱਥ ਨਿਰਦੋਸ਼ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਸ ਲਈ ਜਦੋਂ ਤੱਕ ਉਨ੍ਹਾਂ ਨੂੰ ਆਪਣੇ ਬੇਟੇ ਦਾ ਇਨਸਾਫ ਨਹੀਂ ਮਿਲਦਾ ਉਹ ਇਸ ਤਰ੍ਹਾਂ ਆਪਣੀ ਆਵਾਜ਼ ਉਠਾਉਂਦੇ ਰਹਿਣਗੇ ਬੇਸ਼ੱਕ ਉਨ੍ਹਾਂ ਨੂੰ ਕਿੰਨੀਆਂ ਵੀ ਧਮਕੀਆਂ ਮਿਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਉਹ ਕਿਸੇ ਵੀ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਪਣੇ ਪੁੱਤਰ ਦੇ ਇਨਸਾਫ ਦੇ ਲਈ ਲੜਦੇ ਰਹਿਣਗੇ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਪਰ ਉਸ ਦਾ ਕਸੂਰ ਇਹ ਸੀ ਕਿ ਉਸ ਨੇ ਬਹੁਤ ਛੋਟੀ ਉਮਰ ਦੇ ਵਿੱਚ ਇੰਨੀ ਵੱਡੀ ਉਪਲਬਧੀ ਹਾਸਲ ਕਰ ਲਈ ਜਿਸ ਕਾਰਨ ਅਜਿਹੇ ਲੋਕਾਂ ਤੋਂ ਉਸ ਦੀ ਮਸ਼ਹੂਰੀ ਸਹਿਣ ਨਹੀਂ ਹੋਈ ਹੈ।