ETV Bharat / state

ਮਾਨਸਾ 'ਚ ਬੈਂਕ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਬੋਲਿਆ ਹੱਲਾ

ਮਾਨਸਾ 'ਚ ਆਲ ਇੰਡੀਆ ਬੈਂਕਾਂ ਦੇ ਸੱਦੇ 'ਤੇ ਸਮੂਹ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਮੁਲਾਜ਼ਮਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਫ਼ੋਟੋ।
author img

By

Published : Oct 22, 2019, 2:19 PM IST

ਮਾਨਸਾ: ਆਲ ਇੰਡੀਆ ਬੈਂਕਾਂ ਦੇ ਸੱਦੇ 'ਤੇ ਮਾਨਸਾ ਦੇ ਸਮੂਹ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੀ ਉਹ ਪ੍ਰਾਈਵੇਟ ਬੈਂਕਾਂ ਨੂੰ ਉਤਸ਼ਾਹਿਤ ਕਰ ਰਹੇ ਹਨ।

ਵੀਡੀਓ

ਕਰਮਚਾਰੀਆਂ ਨੇ ਕਿਹਾ ਕਿ ਸਰਕਾਰੀ ਬੈਂਕਾਂ ਨੂੰ ਦਿਨੋ ਦਿਨ ਘਾਟੇ ਵੱਲ ਭੇਜਿਆ ਜਾ ਰਿਹਾ ਹੈ, ਜਿਸ ਨਾਲ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਮੁਲਾਜ਼ਮਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਬੈਂਕ ਯੂਨੀਅਨਾਂ ਵੱਲੋਂ ਆਪਣੀ ਸੇਵਾਵਾ ਬੰਦ ਕਰਕੇ ਬੈਂਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਦਾ ਬੈਂਕ ਅਧਿਕਾਰੀਆਂ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਇਹ ਵਿਰੋਧ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਦੇ ਪਬਲਿਕ ਸੈਕਟਰ ਦੇ 10 ਬੈਂਕਾਂ ਨੂੰ 4 ਵੱਡੇ ਬੈਂਕਾਂ ਵਿੱਚ ਮਿਲਾਉਣ ਦੇ ਫ਼ੈਸਲੇ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ।

ਹਾਲਾਂਕਿ ਭਾਰਤ ਦਾ ਸਭ ਤੋਂ ਵੱਡਾ ਬੈਂਕ, ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ), ਇਸ ਦੇ ਸੰਚਾਲਨ 'ਤੇ ਘੱਟ ਪ੍ਰਭਾਵ ਦੀ ਉਮੀਦ ਕਰਦਾ ਹੈ, ਪਰ ਪੀਐੱਸਯੂ ਦੇ ਕਈ ਹੋਰ ਬੈਂਕਾਂ ਜਿਵੇਂ ਕਿ ਬੈਂਕ ਆਫ਼ ਬੜੌਦਾ ਨੇ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੇ ਬੈਂਕਿੰਗ ਕਾਰਜਾਂ ਵਿੱਚ ਵਿਘਨ ਪੈ ਸਕਦਾ ਹੈ।

Intro:ਆਲ ਇੰਡੀਆ ਬੈਂਕਾਂ ਦੇ ਸੱਦੇ ਤੇ ਮਾਨਸਾ ਦੇ ਸਮੂਹ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਦੋਂ ਤੋਂ ਸੱਤਾ ਸੰਭਾਲੀ ਹੈ ਪ੍ਰਾਈਵੇਟ ਬੈਂਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਬੈਂਕਾਂ ਨੂੰ ਦਿਨੋ ਦਿਨ ਘਾਟੇ ਵੱਲ ਭੇਜਿਆ ਜਾ ਰਿਹਾ ਹੈ ਜਿਸ ਨਾਲ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਮੁਲਾਜ਼ਮਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ

Body:ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪ੍ਰਾਈਵੇਟ ਬੈਂਕਾਂ ਨੂੰ ਉਤਸ਼ਾਹਿਤ ਕਰਨ ਦੇ ਵਿਰੋਧ ਵਿੱਚ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਦੇ ਰੋਸ ਵਜੋਂ ਆਲ ਇੰਡੀਆ ਬੈਂਕਾਂ ਦੇ ਸੱਦੇ ਤੇ ਮਾਨਸਾ ਦੀਆਂ ਸਮੂਹ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਹੜਤਾਲ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਨੇ ਸਾਲ 2014 ਤੋਂ ਕੇਂਦਰ ਦੀ ਸੱਤਾ ਸੰਭਾਲੀ ਹੈ ਉਦੋਂ ਤੋਂ ਪ੍ਰਾਈਵੇਟ ਬੈਂਕਾਂ ਨੂੰ ਉਤਸ਼ਾਹਿਤ ਕਰਕੇ ਸਰਕਾਰੀ ਬੈਂਕਾਂ ਨੂੰ ਘਾਟੇ ਵੱਲ ਭੇਜਿਆ ਜਾ ਰਿਹਾ ਹੈ ਜਿਸ ਕਾਰਨ ਸਰਕਾਰੀ ਬੈਂਕਾਂ ਦੇ ਮੁਲਾਜ਼ਮ ਖੁਦਕੁਸ਼ੀਆਂ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਰਵੱਈਆ ਨਾ ਬਦਲਿਆ ਤਾਂ ਮੁਲਾਜ਼ਮ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਤੋਂ ਪ੍ਰਾਈਵੇਟ ਬੈਂਕਾਂ ਨੂੰ ਨੂੰ ਉਤਸ਼ਾਹਿਤ ਕਰ ਰਹੀ ਹੈ ਜਿਸ ਨੂੰ ਮੁਲਾਜ਼ਮ ਕਦੇ ਵੀ ਸਹਿਣ ਨਹੀਂ ਕਰਨਗੇ

ਬਾਈਟ ਕੁਲਦੀਪ ਰਾਏ ਕੇਨਰਾ ਬੈਂਕ ਮਾਨਸਾ

ਬਾਈਟ ਜਸਵੀਰ ਸਿੰਘ ਸਟੇਟ ਬੈਂਕ ਆਫ ਇੰਡੀਆ ਮਾਨਸਾ

Report Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.