ਮਾਨਸਾ: ਨਗਰ ਕੌਂਸਲ ਬਰੇਟਾ 'ਚ ਪ੍ਰਧਾਨਗੀ ਦੀ ਚੋਣ ਕੀਤੀ ਗਈ ਹੈ। ਇਹ ਚੋਣ ਐਸ.ਡੀ.ਐਮ ਬੁਢਲਾਡਾ ਦੀ ਅਗਵਾਈ 'ਚਿ ਕੀਤੀ ਗਈ। ਇਸ 'ਚ ਗਾਂਧੀ ਰਾਮ ਨੂੰ ਨਗਰ ਕੌਂਸਲ ਬਰੇਟਾ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਛੇ ਕੌਂਸਲਰਾਂ ਵਲੋਂ ਇਸ ਮੀਟਿੰਗ ਦਾ ਬਾਈਕਾਟ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਕਾਂਗਰਸੀ ਆਗੂ ਸਿੰਗਲਾ ਵਲੋਂ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਂਦੀ ਜਾਵੇਗੀ ਅਤੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਕੀਤੇ ਜਾਣਗੇ।
ਇਸ ਮੌਕੇ ਪ੍ਰਧਾਨ ਬਣੇ ਗਾਂਧੀ ਰਾਮ ਵਲੋਂ ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਵਿਸ਼ਵਾਸ਼ 'ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਦਾ ਕਹਿਣਾ ਕਿ ਉਹ ਸਾਰਿਆਂ ਨੂੰ ਨਾਲ ਲੈਕੇ ਚੱਲਣਗੇ ਅਤੇ ਸ਼ਹਿਰ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਕਰਨਗੇ।
ਇਹ ਵੀ ਪੜ੍ਹੋ:ਮੁਕਤਸਰ ਸਾਹਿਬ 'ਚ ਸ਼ਹਿਰ ਵਾਸੀ ਨਾਈਟ ਕਰਫਿਊ ਦੀ ਕਰ ਰਹੇ ਪਾਲਣਾ