ਬਠਿੰਡਾ: ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕਿਸੇ ਗੱਲ ਨੂੰ ਲੈ ਕੇ ਛੋਟੇ ਭਰਾ ਵੱਲੋਂ ਆਪਣੇ ਹੀ ਸਕੇ ਵੱਡੇ ਭਰਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਰਿਸ਼ਤੇਦਾਰਾਂ ਦੇ ਮੁਤਾਬਿਕ ਕਤਲ ਕਰਨ ਵਾਲਾ ਨਸ਼ੇ ਦਾ ਆਦੀ ਸੀ। ਇਸ ਘਟਨਾ ਸਬੰਧੀ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਭਰਾਵਾਂ ਦੀ ਆਪਸ ਵਿੱਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟਕਰਾਅ ਰਹਿੰਦੀ ਸੀ ਅਤੇ ਛੋਟਾ ਭਰਾ ਨਸ਼ੇ ਦਾ ਆਦੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿੱਚ ਤਕਰਾਰ ਹੋ ਗਈ ਅਤੇ ਛੋਟੇ ਭਰਾ ਕੋਲ ਤੇਜ਼ਧਾਰ ਚਾਕੂ ਸੀ ਉਸ ਨੇ ਸੁੱਤੇ ਪਏ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਬਾਰੇ ਬੋਲਦੇ ਹੋਏ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਮੈਂਬਰ ਸੰਦੀਪ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਦੇ ਪਿੰਡ ਕੋਟਫੱਤਾ ਵਿਖੇ ਇੱਕ ਕਤਲ ਹੋ ਗਿਆ ਹੈ ਜਦ ਉਹ ਮੌਕੇ ‘ਤੇ ਪਹੁੰਚੇ ਤਾਂ ਵਿਅਕਤੀ ਦੀ ਲਾਸ਼ ਵਿਹੜੇ ਵਿੱਚ ਪਈ ਸੀ ਜਿਸ ਨੂੰ ਉਨ੍ਹਾਂ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ ਅਤੇ ਕੋਟਫੱਤਾ ਪੁਲਿਸ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਗਈ ਹੈ।