ਮਾਨਸਾ: ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਕਾਰ ਸਿੰਘ ਮਘਾਣੀਆ ਬੀਰਪਾਲ ਕੌਰ ਅਤੇ ਅਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਮੋਰਿੰਡਾ ਦੇ ਵਿੱਚ ਮੁੱਖ ਮੰਤਰੀ ਚੰਨੀ ਦੀ ਕੋਠੀ ਦੇ ਬਾਹਰ ਉਨ੍ਹਾਂ ਵੱਲੋਂ ਪੱਕਾ ਮੋਰਚਾ ਲਗਾਇਆ ਗਿਆ ਸੀ ਪਰ ਉਸ ਕਈ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਟੈਂਟ ਉਖਾੜ ਦਿੱਤੇ ਗਏ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਨਾਲ ਕੁੱਟਮਾਰ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵਲੋਂ ਉਨ੍ਹਾਂ ਦੇ ਨਾਲ ਅੱਠ ਤਰੀਕ ਨੂੰ ਮੀਟਿੰਗ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ ਜੇਕਰ ਮੀਟਿੰਗ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਅੱਜ ਮਾਨਸਾ ਦੇ ਵਿੱਚ ਅਰਥੀ ਇਸ ਲਈ ਫੂਕੀ ਜਾ ਰਹੀ ਹੈ ਕਿਉਂਕਿ ਪਿਛਲੇ ਦਿਨੀਂ ਬੇਰੁਜ਼ਗਾਰ ਅਧਿਆਪਕਾਂ ਦੇ ਨਾਲ ਮੋਰਿੰਡਾ ਵਿਖੇ ਬਦਸਲੂਕੀ ਕੀਤੀ ਗਈ ਹੈ।
ਵੀਰਪਾਲ ਕੌਰ ਅਤੇ ਅਮਨਦੀਪ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ (Vijay Inder Singla) ਦੇ ਘਰਾਂ ਬਾਹਰ ਵੀ ਧਰਨੇ ਪ੍ਰਦਰਸ਼ਨ ਕੀਤੇ ਸੀ ਪਰ ਹੁਣ ਉਮੀਦ ਸੀ ਕਿ ਸ਼ਾਇਦ ਮੁੱਖ ਮੰਤਰੀ (Chief Minister) ਅਤੇ ਸਿੱਖਿਆ ਮੰਤਰੀ ਨਵੇਂ ਬਣ ਚੁੱਕੇ ਹਨ ਅਤੇ ਉਹ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਦੇਣਗੇ ਪਰ ਇਹ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੀ ਬੇਰੁਜ਼ਗਾਰਾਂ ਦੀਆਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੇ ਹਨ ਜਿਸ ਕਾਰਨ ਅੱਜ ਬਾਂਸਾਂ ਦੇ ਵਿੱਚ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਦੇ ਵਿਚ ਵੀ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ
ਇਹ ਵੀ ਪੜ੍ਹੋ:ਸਾਂਝਾ ਮੁਲਾਜ਼ਮ ਫਰੰਟ ਨੇ CM ਚੰਨੀ ਦੀ ਸਾੜੀ ਅਰਥੀ