ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਸੀ ਉੱਥੇ ਹੀ ਹੁਣ ਦਿੱਲੀ ਚਲੋ ਦੀਆਂ ਤਿਆਰੀਆਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆ ਰਹੇ ਹਨ। ਉਸੇ ਲੜੀ ਤਹਿਤ ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਵਿਰੋਧ ਕੀਤਾ ਜਾ ਰਿਹੈ।
ਪਹਿਲਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਵਿੱਚ ਹਰਿਆਣਾ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਸੀ ਪਰ ਹੁਣ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀਆਂ ਵੀ ਜਿਹੜੀਆਂ ਹੋ ਰਹੀਆਂ ਉਸੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਦੇ ਪਿੰਡ ਅਲੀਸ਼ੇਰ ਵਿਖੇ ਹਰਿਆਣਾ ਸਰਕਾਰ ਦੀ ਅਰਥੀ ਫੂੱਕੀ ਗਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅਸੀਂ ਹਰਿਆਣਾ ਸਰਕਾਰ ਤੋਂ ਡਰ ਵਾਲੇ ਨਹੀਂ
ਕਿਸਾਨ ਆਗੂਆਂ ਨੇ ਕਿਹਾ ਅਸੀ ਜਿੱਥੇ ਮਾਨਸਾ ਜ਼ਿਲ੍ਹੇ ਦੇ 14,15 ਪਿੰਡਾਂ ਵਿੱਚ ਅਰਥੀਆਂ ਸਾੜੀਆਂ ਹਨ। ਹਰਿਆਣਾ ਸਰਕਾਰ ਸਾਡੇ ਨਾਲ ਪੰਗੇ ਲੈਂਦੀ ਹੈ। ਪਰ ਅਸੀ ਹਰਿਆਣਾ ਸਰਕਾਰ ਦੀਆਂ ਅਰਥੀਆਂ ਸਾੜ ਕੇ ਦੱਸਣਾ ਚਾਹੁੰਦੇ ਹਾਂ ਕਿ ਅਸੀ ਡਰਨ ਵਾਲੇ ਨਹੀਂ ਅਸੀ ਹੁਣ ਹਰਿਆਣਾ ਸਰਕਾਰ ਦੀਆਂ ਅਰਥੀਆ ਨੂੰ ਫੁਕਾਂਗੇ।