ਮਾਨਸਾ: ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੂੰ ਬਿਜਲੀ ਦੇ ਮੁੱਦੇ ‘ਤੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਵਿਰੋਧ ਚਾਹੇ ਵਿਰੋਧੀ ਪਾਰਟੀਆਂ ਦਾ ਹੋਵੇ ਜਾ ਫਿਰ ਕਿਸਾਨਾਂ ਦਾ, ਹੁਣ ਵੀ ਮਾਨਸਾ ਵਿੱਚ ਬਿਜਲੀ ਦੀ ਸਪਲਾਈ (Power supply in Mansa) ਬੰਦ ਹੋਣ ਕਰਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Bhartiya Kisan Union Dakonda) ਵੱਲੋਂ ਐਕਸ਼ੀਅਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤਾਂ ਲਈ ਬਿਜਲੀ (Electricity for farms) ਨਹੀਂ ਮਿਲ ਰਹੀ, ਜਿਸ ਕਰਕੇ ਉਨ੍ਹਾਂ ਦੀਆਂ ਸਾਰੀਆਂ ਫਸਲਾ ਗਰਮੀ ਕਾਰਨ ਖ਼ਰਾਬ ਹੋ ਚੁੱਕੀਆ ਹਨ।
ਇਹ ਵੀ ਪੜ੍ਹੋ: ਸਿੱਧੂ ਬਣੇ ਕੈਦੀ ਨੰਬਰ 241383: ਬੈਰਕ ਨੰਬਰ 10 ਬਣੀ ਨਵਾਂ ਟਿਕਾਣਾ, ਰਾਤ ਨਹੀਂ ਖਾਧੀ ਰੋਟੀ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ (Farmers) ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ਸਿੰਘ, ਮਹਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕਿਸਾਨਾਂ (Farmers) ਨੂੰ 12 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ, ਪਰ ਹੁਣ ਪਹਿਲਾਂ ਤੋਂ ਮਿਲਣ ਵਾਲੀ 8 ਘੰਟੇ ਬਿਜਲੀ ਸਪਲਾਈ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ (Farmers) ਦੀ ਨਰਮੇ ਦੀ ਬਿਜਾਈ ਦਿਨੋਂ-ਦਿਨ ਲੇਟ ਹੋ ਰਹੀ ਹੈ ਅਤੇ ਨਾਲ ਹੀ ਮੂੰਗੀ, ਮੱਕੀ, ਸਬਜ਼ੀਆਂ ਅਤੇ ਹਰੇ ਚਾਰੇ ਦੀ ਫ਼ਸਲ ਪਾਣੀ ਦੀ ਕਮੀ ਅਤੇ ਅੱਤ ਦੀ ਪੈ ਰਹੀ ਗਰਮੀ ਕਾਰਨ ਸੁੱਕ ਰਹੀ ਹੈ ਕਿਉਂਕਿ ਕਿਸਾਨਾਂ ਨੂੰ ਬਿਜਲੀ ਸਪਲਾਈ (Power supply to farmers) ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਕਿਸਾਨਾਂ ਦੀਆਂ ਫਸਲਾਂ ਸਮੇਂ ਸਿਰ ਹੋ ਸਕਣ। ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਕਣਕ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਦੇ ਪੱਲੇ ਕੁਝ ਨਹੀਂ ਪੈਣਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇ।
ਇਹ ਵੀ ਪੜ੍ਹੋ: ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਭਲਕੇ ਪ੍ਰੋਗਰਾਮ, ਦਿੱਲੀ ਅਤੇ ਤੇਲੰਗਾਨਾ ਸੀਐੱਮ ਵੀ ਹੋ ਸਕਦੇ ਹਨ ਸ਼ਾਮਲ