ਮਾਨਸਾ : ਪੰਜਾਬ ਸਰਕਾਰ ਵੱਲੋਂ ਡਿੱਗ ਰਹੇ ਪਾਣੀ ਦੀ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਜਿੱਥੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਾਣੀ ਬਚਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਦਿਨੋਂ ਦਿਨ ਪਾਣੀ ਦਾ ਪੱਧਰ ਨੀਵਾਂ ਜਾ ਰਿਹਾ ਹੈ। ਜਿਸ ਸਬੰਧੀ ਕਿਸਾਨ ਵੀ ਚਿੰਤਤ ਹਨ ਅਤੇ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਪਾਣੀ ਬਚਾਉਣ ਦੀ ਮੁਹਿੰਮ ਵਿਚ ਹਿੱਸਾ ਪਾਉਣ ਦੇ ਲਈ ਜਾਗਰੂਕ ਕਰ ਰਹੇ ਹਨ। ਜਿਸ ਦੇ ਤਹਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਝੋਨੇ ਦੀ ਬਿਜਾਈ ਦੇ ਨਾਲ ਨਾਲ ਪਾਣੀ ਦੇ ਪੱਧਰ ਨੂੰ ਵੀ ਨੀਵਾਂ ਹੋਣ ਤੋਂ ਬਚਾਇਆ ਜਾ ਸਕੇ ਅਤੇ ਪਾਣੀ ਹੀ ਸਾਡੇ ਲਈ ਇੱਕ ਵਰਦਾਨ ਹੈ।
ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਾਣੀ ਬਚਾਉਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਦਿਨੋਂ ਦਿਨ ਪਾਣੀ ਦਾ ਪੱਧਰ ਨੀਵਾਂ ਜਾ ਰਿਹਾ ਹੈ। ਜਿਸ ਸਬੰਧੀ ਕਿਸਾਨ ਵੀ ਚਿੰਤਤ ਹਨ ਅਤੇ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਪਾਣੀ ਬਚਾਉਣ ਦੀ ਮੁਹਿੰਮ ਵਿਚ ਹਿੱਸਾ ਪਾਉਣ ਦੇ ਲਈ ਜਾਗਰੂਕ ਕਰ ਰਹੇ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਭਾਵੁਕ ਹੋਏ ਢੱਡਰੀਆਂ ਵਾਲੇ, ਨਹੀਂ ਰੋਕ ਸਕੇ ਹੰਝੂ