ਮਾਨਸਾ: ਪਿੰਡ ਜਵਾਹਰਕੇ ਦੀ ਵਿਆਹੁਤਾ ਲੜਕੀ ਦੀ ਪਿਛਲੇ ਦਿਨੀਂ ਹੋਈ ਮੌਤ ਦੇ ਮਾਮਲੇ ਵਿੱਚ ਕਿਸਾਨ ਜਥੇਬੰਦੀ ਅਤੇ ਪਿੰਡ ਵਾਸੀਆਂ ਵੱਲੋਂ ਸਹੁਰਾ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਮਾਨਸਾ ਦੇ ਰਮਦਿੱਤੇ ਵਾਲਾ ਚੌਕ ਨੂੰ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਹੁਰਾ ਪਰਿਵਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਮ੍ਰਿਤਕ ਲੜਕੀ ਦੇ ਚਾਚਾ ਸੁਖਦੇਵ ਸਿੰਘ, ਕਿਸਾਨ ਮੱਖਣ ਸਿੰਘ ਭੈਣੀਬਾਘਾ, ਸਾਬਕਾ ਸਰਪੰਚ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੀ ਲੜਕੀ ਰੁਪਿੰਦਰ ਕੌਰ ਪਿੰਡ ਗਾਗੋਵਾਲ ਵਿਖੇ ਵਿਆਹੀ ਹੋਈ ਸੀ ਜਿਸ ਨੇ ਪਿਛਲੇ ਦਿਨੀਂ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ।ਉਨ੍ਹਾਂ ਕਿਹਾ ਕਿ ਲੜਕੀ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪਈ ਹੈ ਅਤੇ ਜਦੋਂ ਤੱਕ ਸਹੁਰਾ ਪਰਿਵਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਲੜਕੀ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਨੂੰ ਲੜਕੀ ਤੋਂ ਦਾਜ ਦਹੇਜ ਦੀ ਮੰਗ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੋ ਬੱਚੀਆਂ ਦੀ ਮਾਂ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:'ਸੁਪਰ ਕੌਪ' ਸੁਮੇਧ ਸੈਣੀ ਨਾਲ ਜੁੜਿਆ ਹਰ ਇੱਕ ਵਿਵਾਦ ! ਵੇਖੋ ਇਸ ਖਾਸ ਰਿਪੋਰਟ ‘ਚ