ਮਾਨਸਾ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਆਰਗੇਨਾਈਜੇਸ਼ਨ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਅਸੀਂ ਨਹੀਂ ਕਹਿ ਰਹੇ ਪੰਜਾਬ ਸਰਕਾਰ ਦੇ ਮੰਤਰੀ ਅਤੇ ਐਮ.ਐਲ.ਏ ਵੀ ਕਹਿ ਰਹੇ ਹਨ ਕਿ ਜਿਹੜਾ ਐਕਸਾਈਜ਼ ਡਿਪਾਰਟਮੈਂਟ ਹੈ ਤੇ ਜਿਸ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਉਸ ਵਿੱਚ ਵੀ 56 ਸੌ ਕਰੋੜ ਦਾ ਘਾਟਾ ਪਿਆ ਹੈ ਅਤੇ ਰੋਜ਼ਾਨਾ ਹੀ ਪੰਜਾਬ ਵਿੱਚ ਅਣਅਧਿਕਾਰਤ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਜਾ ਰਹੀਆਂ ਹਨ। ।
ਇਹ ਵੀ ਪੜ੍ਹੋ:ਖੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਵੀਡੀਓ ਬਣਾ ਕੈਪਟਨ ਤੋਂ ਕੀਤੀ ਇਨਸਾਫ਼ ਦੀ ਮੰਗ