ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਨੂੰ ਖੇਤੀ ਕਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਧਰਨੇ ਅੱਜ ਪੂਰੇ ਪੰਜਾਬ ਭਰ ਵਿੱਚ ਉਗਰਾਹਾਂ ਜਥੇਬੰਦੀ ਵੱਲੋਂ ਕੀਤੇ ਗਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਦੀ ਖੇਤੀ ਨੂੰ ਤਬਾਹ ਕਰਨ ਲਈ ਕਾਲੇ ਕਨੂੰਨ ਬਣਾਏ ਹਨ। ਉਨ੍ਹਾਂ ਨੂੰ ਰੱਦ ਕਰਵਾਉਣ ਲਈ ਜਥੇਵੰਦੀਆਂ 2,3 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ ਜਿਸ ਦੇ ਤਹਿਤ ਟੋਲ ਪਲਾਜੇ, ਪੈਟਰੋਲ ਪੰਪ, BJP ਆਗੂਆਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੋਇਆ ਹੈ।
ਸੰਘਰਸ਼ ਦੌਰਾਨ ਕੇਂਦਰ ਸਰਕਾਰ ਨਾਲ ਗੱਲ ਕਰਨ ਉੱਤੇ ਕੇਂਦਰ ਸਰਕਾਰ ਦਾ ਜੋ ਰਵੱਈਆ ਦੇਖਣ ਨੂੰ ਮਿਲਿਆ ਉਸ ਨਾਲ ਕਿਸਾਨਾਂ ਦਾ ਗੁੱਸਾ ਹੋਰ ਵੀ ਵੱਧ ਗਿਆ ਹੈ। ਗੁੱਸਾ ਨੂੰ ਜ਼ਾਹਿਰ ਕਰਨ ਲਈ ਕੇਂਦਰ ਸਰਕਾਰ ਨੂੰ ਦੱਸਣ ਲਈ ਪੰਜਾਬ ਦੇ ਕਿਸਾਨ ਦੱਬਣ ਵਾਲੇ ਨਹੀਂ ਹਨ। ਜਿੰਨਾ ਚਿਰ ਕੇਂਦਰ ਸਰਕਾਰ ਕਾਲੇ ਕਨੂੰਨ ਵਾਪਸ ਨੂੰ ਲੈਂਦੀ ਉਨ੍ਹਾਂ ਚਿਰ ਉਨ੍ਹਾਂ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।