ਮਾਨਸਾ: ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ (Lakhimpur Khiri murder case) ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਗੱਡੀ ਹੇਠਾਂ ਦਰੜ ਕੇ ਮਾਰੇ ਗਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬੀਕੇਯੂ ਸਿੱਧੂਪੁਰ (bku siddhupur) ਵੱਲੋਂ ਪਿੰਡ ਭੈਣੀਬਾਘਾ ਵਿੱਚ ਰੋਸ ਮੁਜ਼ਾਹਰਾ ਕੀਤਾ। ਪਿੰਡ ਦੇ ਬੱਸ ਅੱਡੇ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਉਨ੍ਹਾਂ ਕਿਹਾ ਕਿ ਇਹਨਾਂ ਮੰਗਾਂ ਲਈ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ, ਬੇਸ਼ਕ ਸਾਨੂੰ ਪੰਜਾਬ ਜਾਂ ਦਿੱਲੀ ਵਿੱਚ ਸੰਘਰਸ਼ ਕਿਉਂ ਨਾ ਕਰਨਾ ਪਵੇ।
ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਅਤੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਦੇਵ ਸਿੰਘ, ਕਾਕਾ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਗੱਡੀ ਹੇਠਾਂ ਦਰੜ ਕੇ 4 ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਅੱਜ ਜੱਥੇਬੰਦੀ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਦੋਸ਼ੀਆਂ ਨੂੰ ਬਣਦੀ ਸਜ਼ਾ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜੋਗਿੰਦਰ ਉਗਰਾਹਾਂ ਦੀਆਂ ਟਿੱਪਣੀਆਂ ਤੋਂ ਭੜਕੇ ਸਿਮਰਨਜੀਤ ਸਿੰਘ ਮਾਨ ਦੇ ਸਮਰਥਕ, ਪੁਤਲਾ ਸਾੜ ਕੇ ਕੀਤਾ ਪ੍ਰਦਰਸ਼ਨ