ਮਾਨਸਾ: ਬੀਕੇਯੂ ਉਗਰਾਹਾਂ ਵੱਲੋਂ ਮਾਨਸਾ ਵਿਖੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਬਾਅਦ ਡੀ.ਸੀ. ਦਫ਼ਤਰ ਤੱਕ ਪੈਦਲ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਭੇਜਿਆ। ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਅਤੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੇ ਨਾਲ ਹੀ ਪਿੰਡਾਂ ਵਿੱਚ ਮੀਂਹ ਕਾਰਨ ਡਿੱਗੇ ਮਕਾਨਾਂ ਦਾ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ। ਦੂਜੇ ਪਾਸੇ, ਕਿਸਾਨੀ ਮੰਗਾਂ ਨੂੰ ਲੈ ਕੇ ਬੀਕੇਯੂ ਡਕੌਂਦਾ ਨੇ ਮਾਨਸਾ ਦੇ ਵਿੱਚ ਕੀਤੀ ਅਹਿਮ ਮੀਟਿੰਗ ਕੀਤੀ ਹੈ।
ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਕਿਸਾਨ ਸੁਖਵਿੰਦਰ ਸਿੰਘ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਜਿਹੜੇ ਪਿੰਡਾਂ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਬਰਬਾਦ ਹੋ ਗਿਆ ਸੀ ਅਤੇ ਹੁਣ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਨਰਮੇਂ ਅਤੇ ਝੋਨੇ ਦੀ ਫਸਲ ਸਬਜ਼ੀਆਂ ਹਰਾ ਚਾਰਾ ਬਰਬਾਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਕਈ ਪਿੰਡਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰ ਡਿੱਗ ਗਏ ਹਨ ਜਾਂ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅੱਜ ਡੀ.ਸੀ. ਦਫਤਰ ਮਾਨਸਾ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਅਤੇ ਬਾਰਿਸ਼ ਕਾਰਨ ਖਰਾਬ ਹੋਈਆਂ ਫਸਲਾਂ ਦਾ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਇਨ੍ਹਾਂ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਪਰੇਸ਼ਾਨ