ਮਾਨਸਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ 26 ਮਈ ਨੂੰ ਦੇਸ਼ ਭਰ 'ਚ ਕਾਲੇ ਦਿਵਸ ਵਜੋਂ ਮਨਾ ਕੇ ਕਾਲੇ ਝੰਡੇ ਲਹਿਰਾਏ ਜਾਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਇਸ ਨੂੰ ਲੈ ਕੇ ਪਿੰਡਾਂ 'ਚ ਕਿਸਾਨ ਔਰਤਾਂ ਵੱਲੋਂ ਕਾਲੇ ਝੰਡੇ ਤਿਆਰ ਕੀਤੇ ਜਾ ਰਹੇ ਹਨ ਤਾਂ ਕਿ 26 ਮਈ ਦੇ ਦਿਨ ਹਰ ਘਰ 'ਤੇ ਕਾਲਾ ਝੰਡਾ ਲਹਿਰਾਇਆ ਜਾਵੇ ਅਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਅਤੇ 26 ਮਈ ਨੂੰ ਇਸ ਨੂੰ ਅੰਦੋਲਨ ਨੂੰ ਛੇ ਮਹੀਨੇ ਦਾ ਸਮਾਂ ਹੋ ਜਾਵੇਗਾ। ਜਿਸ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ 26 ਮਈ ਦਾ ਦਿਨ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ ਹਰ ਘਰ ਉੱਪਰ ਕਾਲੇ ਝੰਡੇ ਲਹਿਰਾਏ ਜਾਣਗੇ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।
ਜਿਸਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਦੇ ਵਿੱਚ ਕਿਸਾਨ ਔਰਤਾਂ ਕਾਲੇ ਝੰਡੇ ਤਿਆਰ ਕਰ ਰਹੀਆਂ ਹਨ ਤਾਂ ਕਿ ਇਨ੍ਹਾਂ ਝੰਡਿਆਂ ਨੂੰ ਹਰ ਪਿੰਡ ਦੇ 'ਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ:ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ