ਮਾਨਸਾ: ਬਹੁਜਨ ਸਮਾਜ ਪਾਰਟੀ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਵੱਲੋਂ ਰਾਸ਼ਟਰਪਤੀ ਤੇ ਰਾਜਪਾਲ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ।
ਬਸਪਾ ਦੇ ਜਨਰਲ ਸਕੱਤਰ ਕੁਲਦੀਪ ਸਰਦੂਲਗੜ੍ਹ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਐਨਆਰਸੀ ਅਤੇ ਐਨਪੀਆਰ ਵਰਗੇ ਕਾਲੇ ਕਾਨੂੰਨ ਨੂੰ ਲਾਗੂ ਕਰਕੇ ਦੇਸ਼ 'ਚ ਫ਼ਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਗਿਆ ਹੈ।
ਇਹ ਵੀ ਪੜ੍ਹੋੇ: ਬਾਦਲਾਂ ਦੀ ਰੈਲੀ ਦਾ 23 ਫਰਵਰੀ ਨੂੰ ਜਵਾਬ ਦੇਣਗੇ ਢੀਂਡਸਾ ਪਿਓ-ਪੁੱਤ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਵਰਤਾਅ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਬਸਪਾ ਪ੍ਰਦਰਸ਼ਨ ਕਰਕੇ ਅਜਿਹੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏਗੀ। ਉਨ੍ਹਾਂ ਕਿਹਾ ਕਿ ਉੱਥੇ ਹੀ ਬਸਪਾ ਦੇ ਸੀਨੀਅਰ ਨੇਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਪੰਜਾਬ ਸਰਕਾਰ ਸੰਜੀਦਗੀ ਨਹੀਂ ਦਿਖਾ ਰਹੀ ਜਿਸ ਕਾਰਨ ਉਨ੍ਹਾਂ ਦੇ ਨੇਤਾਵਾਂ ਨੂੰ ਖ਼ਤਰਾ ਹੈ।
ਉੱਥੇ ਹੀ ਬਸਪਾ ਆਗੂਆਂ ਨੇ ਸਿੱਖਿਆ ਬੋਰਡ ਵੱਲੋਂ ਪਾਸ ਫੀਸਦੀ 20 ਫੀਸਦੀ ਕਰਨ 'ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਗਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਕੇਂਦਰ ਅਤੇ ਪੰਜਾਬ ਸਰਕਾਰ ਨੇ ਬਸਪਾ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।