ਮਾਨਸਾ: ਦੇਸ਼ ਭਰ 'ਚ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਨੂੰ ਕਿ ਬਛੀ ਧੂਮ ਧਾਮ ਨਾਲ ਹਰ ਸਾਲ ਮਨਾਇਆ ਜਾਂਦਾ ਹੈ।ਜਿਸ ਦੇ ਚੱਲਦਿਆਂ ਪੰਜਾਬ 'ਚ ਵੀ ਵੱਖ-ਵੱਖ ਜ਼ਿਲ੍ਹਿਆਂ 'ਚ ਸਿਆਸੀ ਲੀਡਰਾਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਜਾਂਦੀ ਹੈ।
ਇਸ ਦੇ ਚੱਲਦਿਆਂ ਮਾਨਸਾ 'ਚ ਇਸ ਵਾਰ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਆਜ਼ਾਦੀ ਦਿਵਸ 'ਤੇ ਹਰਿਆਣਾ ਦੇ ਕਿਸਾਨ ਕਰਨਗੇ ਟਰੈਕਟਰ ਪਰੇਡ
ਕੋਰੋਨਾ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਅਤੇ ਝਾਕੀਆਂ ਇਸ ਵਾਰ ਨਹੀਂ ਕੱਢੀਆਂ ਜਾਣਗੀਆਂ। ਇਸ ਵਾਰ ਦੇ ਆਜ਼ਾਦੀ ਸਮਾਗਮ 'ਚ ਸਕੂਲੀ ਵਿਦਿਆਰਥੀ ਭਾਗ ਨਹੀਂ ਲੈਣਗੇ।