ਮਾਨਸਾ : ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਨਸਾ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਗਏ ,ਬੀਤੇ ਦਿਨ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਲੈਕੇ ਲੈ ਕੇ ਐਲਾਨ ਕੀਤੇ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਕੱਚੇ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਲਗਾਤਾਰ ਸੂਬਾ ਸਰਕਾਰ ਵੱਲੋਂ ਵੱਖ ਵੱਖ ਸ਼ਹਿਰਾਂ ਵਿਚ ਕੈਬਿਨਟ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਦੀਆਂ ਸਮਸਿਆਵਾਂ ਦੇ ਹਲ ਵੀ ਕੀਤੇ ਜਾ ਰਹੇ ਹਨ। ਇਸ ਤਹਿਤ ਬੀਤੇ ਦਿਨ ਵੀ ਲੋਕਾਂ ਨਾਲ ਕੈਬਿਨਟ ਮੰਤਰੀਆਂ ਨੇ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕਈ ਸਮੱਸਿਆਵਾਂ ਦਾ ਮੌਕੇ 'ਤੇ ਮੌਜੂਦ ਅਧਿਕਾਰੀਆਂ ਤੋਂ ਹੱਲ ਵੀ ਕਰਵਾਇਆ ਗਿਆ।
ਲੋਕਾਂ ਨੇ ਜਤਾਈ ਸੰਤੁਸ਼ਟੀ : ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਖੁੱਲਾ ਦਰਬਾਰ ਲਗਾ ਕੇ ਸੁਣੀਆ ਇਸ ਦੌਰਾਨ ਹਰ ਵਿਭਾਗ ਦੇ ਮੰਤਰੀ ਅਤੇ ਅਧਿਕਾਰੀ ਮੌਜੂਦ ਰਹੇ। ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਨੇ ਕਿਹਾ ਕਿ ਹੈ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਜਿਲਿਆ ਦੇ ਵਿਚ ਪੂਰੀ ਕੈਬਨਿਟ ਪਹੁੰਚੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਬਹੁਤ ਹੀ ਅਸਾਨ ਤਰੀਕੇ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੱਲਾਂ ਹਨ ਅਤੇ ਮੌਕੇ ਤੇ ਵੀ ਹੱਲ ਕੀਤਾ ਗਿਆ ਹੈ ਇਸ ਦੌਰਾਨ ਉਨ੍ਹਾਂ ਨੇ ਕਈ ਬਜ਼ੁਰਗਾਂ ਨੇ ਕਿਹਾ ਕਿ ਉਨ੍ਹਾਂ ਦੇ 65 ਸਾਲ ਦੀ ਉਮਰ ਵਿਚ ਪਹਿਲੀ ਸਰਕਾਰ ਅਜਿਹੇ ਦੇਖੀ ਹੈ। ਜਿਸ ਨੇ ਲੋਕਾਂ ਦੇ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਟੇਜ ਸੈਕਟਰੀ ਵੀ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਸਰਕਾਰ ਕੋਈ ਨਹੀਂ ਜੋ ਲੋਕਾਂ ਦੇ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ।
- Change in BJP organization: ਪੀਐਮ ਮੋਦੀ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਭਾਜਪਾ ਸੰਗਠਨ ਵਿੱਚ ਵੱਡੇ ਬਦਲਾਅ ਦੇ ਸੰਕੇਤ
- Coronavirus Update: ਦੇਸ਼ ਵਿੱਚ ਕੋਰੋਨਾ ਵਾਇਰਸ ਦੇ 186 ਮਾਮਲੇ ਦਰਜ, ਪੰਜਾਬ ਵਿੱਚ 1 ਨਵਾਂ ਕੇਸ
- Kerala mark sheet controversy: ਪੁਲਿਸ ਨੇ ਪੱਤਰਕਾਰ ਸਮੇਤ ਪੰਜ ਖ਼ਿਲਾਫ਼ ਕੇਸ ਕੀਤਾ ਦਰਜ
ਸਰਕਾਰ ਸਰਕਾਰ ਲੋਕਾਂ ਦੇ ਘਰ ਪਹੁੰਚ ਕੇ ਹੱਲ ਕਰ ਰਹੀ: ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਅਤੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਸਰਕਾਰ ਆਈ ਹੈ ਜੋ ਲੋਕਾਂ ਦੇ ਘਰ ਪਹੁੰਚ ਕੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮਾਨਸਾ ਜ਼ਿਲ੍ਹੇ ਦੇ ਨਾਲ ਸਬੰਧਤ ਹਨ ਅਤੇ ਮਾਨਸਾ ਜਿਲ੍ਹੇ ਦੀ ਤਰੱਕੀ ਦੇ ਲਈ ਵੀ ਸਰਕਾਰ ਨੂੰ ਪਹਿਲ ਦੇ ਅਧਾਰ 'ਤੇ ਮਾਨਸਾ ਵੱਲ ਧਿਆਨ ਦੇਣ ਦੀ ਅਪੀਲ ਕਰਨਗੇ। ਇਸ ਦੌਰਾਨ ਸਿਹਤ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਸਮੱਸਿਆਵਾਂ ਹਨ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਦੇ ਵਿੱਚ ਜਲਦ ਹੀ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਦਵਾਈਆਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਪ੍ਰਕਾਰ ਦੀ ਲੋਕਾਂ ਨੂੰ ਸਮੱਸਿਆ ਨਾ ਆਵੇ।