ਮਾਨਸਾ: ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ਦੇ ਲਈ ਹੁਣ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਤੋਂ ਬਾਅਦ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਸੈਨੇਟਾਈਜ਼ਰ ਵੰਡਿਆ ਗਿਆ ਤਾਂ ਕਿ ਪਿੰਡਾਂ ਨੂੰ ਸੈਨੇਟਾਈਜ਼ ਕਰਕੇ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਸੈਨੇਟਾਈਜ਼ਰ ਦੀ ਵੰਡ ਕਰ ਰਹੇ ਪੰਚਾਇਤ ਸਕੱਤਰ ਵਿਜੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਉਣ ਦੇ ਲਈ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦੇ ਤਹਿਤ ਸੈਨੇਟਾਈਜ਼ਰ ਸਪਰੇਅ ਭੇਜਿਆ ਗਿਆ ਹੈ ਜੋ ਕਿ ਪਿੰਡਾਂ ਦੇ ਸਰਪੰਚਾਂ ਨੂੰ ਆਬਾਦੀ ਮੁਤਾਬਕ ਵੰਡਿਆ ਜਾ ਰਿਹਾ ਹੈ।
ਉੱਥੇ ਹੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਨੂੰ ਪੰਚਾਇਤ ਵਿਭਾਗ ਵੱਲੋਂ ਸੈਨੇਟਾਈਜ਼ਰ ਸਪਰੇਅ ਭੇਜਿਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਬੁਲਾ ਕੇ ਅਬਾਦੀ ਮੁਤਾਬਕ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਛਿੜਕਾਅ ਕਰਕੇ ਪਿੰਡਾਂ ਨੂੰ ਸੈਨੇਟਾਈਜ਼ ਕੀਤਾ ਜਾਵੇਗਾ ਤਾਂ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ।
ਇਹ ਵੀ ਪੜੋ: ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
ਉੱਥੇ ਹੀ ਸਰਪੰਚ ਤਰਸੇਮ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਸ਼ਹਿਰਾਂ ਤੋਂ ਬਾਅਦ ਪਿੰਡਾਂ ਨੂੰ ਸੈਨੇਟਾਈਜ਼ ਕਰਨ ਦੇ ਲਈ ਸੈਨੇਟਾਈਜ਼ਰ ਸਪਰੇਅ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿੱਚ ਤਾਂ ਸੈਨੇਟਾਈਜ਼ਰ ਦਾ ਛਿੜਕਾਅ ਹੋ ਚੁੱਕਿਆ ਹੈ ਤੇ ਹੁਣ ਪਿੰਡਾਂ ਨੂੰ ਵੀ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਜਿਸ ਦੇ ਲਈ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪਿੰਡਾਂ ਦੇ ਲਈ ਸੈਨੇਟਾਈਜ਼ਰ ਸਪਰੇਅ ਭੇਜ ਕੇ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦੀ ਮੁਹਿੰਮ ਆਰੰਭ ਕੀਤੀ ਹੈ ਜੋ ਕਿ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਤੇ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇਗਾ।