ਮਾਨਸਾ: 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਦੇ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਮਾਨਸਾ ਦੇ ਵੱਖ-ਵੱਖ ਵਾਰਡਾਂ ਵਿਚੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਪਣੇ ਆਪਣੇ ਵਾਰਡ ਦਾ ਸਰਵਪੱਖੀ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ 27 ਵਾਰਡਾਂ ਚੋਂ ਜਿੱਤ ਕੇ ਆਪਣੀ ਜਿੱਤ ਦਾ ਝੰਡਾ ਬੁਲੰਦ ਕਰਨਗੇ ਅਤੇ ਸ਼ਹਿਰ ਦਾ ਵਿਕਾਸ ਕਰਨਗੇ।
ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਨਾਲ ਜਿਤਾਉਣ ਦੀ ਅਪੀਲ ਕੀਤੀ ਤਾਂ ਕਿ ਨਗਰ ਕੌਂਸਲ ਚੋਣਾਂ ਦੇ ਵਿੱਚ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਪਣੇ-ਆਪਣੇ ਵਾਰਡ ਦਾ ਸਰਵਪੱਖੀ ਵਿਕਾਸ ਕਰ ਸਕਣ। ਇਸ ਮੌਕੇ ਉਨ੍ਹਾਂ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਬੀਜੇਪੀ 'ਤੇ ਵੀ ਨਿਸ਼ਾਨੇ ਸਾਧੇ।