ETV Bharat / state

ਧੂਰੀ ਰੇਪ ਤੇ ਜਸਪਾਲ ਮੌਤ ਮਾਮਲੇ ਨੂੰ ਲੈ ਕੇ ਲੁਧਿਆਣਾ 'ਚ ਕੱਢਿਆ ਕੈਂਡਲ ਮਾਰਚ

ਫ਼ਰੀਦਕੋਟ ਪੁਲਿਸ ਹਿਰਾਸਤ ਜਸਪਾਲ ਸਿੰਘ ਦੀ ਮੌਤ ਅਤੇ ਧੂਰੀ ਚ 4 ਸਾਲਾ ਮਾਸੂਮ ਨਾਲ ਹੋਏ ਜਬਰ-ਜਨਾਹ ਮਾਮਲੇ ਨੂੰ ਲੈ ਕੇ ਲੁਧਿਆਣਾ 'ਚ ਕੈਂਡਲ ਮਾਰਚ ਕੱਢਿਆ ਗਿਆ। ਲੋਕਾਂ ਨੇ ਪੰਜਾਬ ਸਰਕਾਰ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ।

ਫ਼ੋਟੋ
author img

By

Published : May 28, 2019, 6:32 AM IST

ਲੁਧਿਆਣਾ: ਧੂਰੀ 'ਚ ਚਾਰ ਸਾਲ ਦੀ ਬੱਚੀ ਨਾਲ ਹੋਏ ਜਬਰ-ਜਨਾਹ ਅਤੇ ਫ਼ਰੀਦਕੋਟ ਪੁਲਿਸ ਦੀ ਹਿਰਾਸਤ 'ਚ 24 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕ ਸੜਕਾਂ 'ਤੇ ਉੱਤਰ ਆਏ ਹਨ। ਇਸੇ ਤਹਿਤ ਲੁਧਿਆਣਾ 'ਚ ਵੀ ਨੌਜਵਾਨਾਂ ਵੱਲੋਂ ਸੜਕਾਂ 'ਤੇ ਉੱਤਰ ਕੇ ਕੈਂਡਲ ਮਾਰਚ ਕੱਢਿਆ ਗਿਆ।

ਵੀਡੀਓ

ਨੌਜਵਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਹਨ।

ਇਸ ਦੌਰਾਨ ਨੌਜਵਾਨ ਆਗੂ ਸਤਪਾਲ ਕੁਮਾਰ ਰਿੰਕੂ ਨੇ ਦੱਸਿਆ ਕਿ ਪੰਜਾਬ 'ਚ ਲਗਾਤਾਰ ਛੋਟੀਆਂ ਬੱਚੀਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਅਤੇ ਪੁਲਿਸ ਹਿਰਾਸਤ 'ਚ ਮੌਤ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸ ਵੱਲ ਸਰਕਾਰ ਅਤੇ ਪੁਲਿਸ ਨੂੰ ਧਿਆਨ ਦੇਣ ਦੀ ਸਖ਼ਤ ਲੋੜ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਅਜਿਹੀ ਕੋਈ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮ ਹਜ਼ਾਰ ਵਾਰ ਸੋਚੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੀ ਹੁੰਦਾ ਰਿਹਾ ਤਾਂ ਕੋਈ ਨੌਜਵਾਨ ਰੁਪਿੰਦਰ ਗਾਂਧੀ ਦਾ ਵੀ ਰੂਪ ਧਾਰਨ ਕਰ ਸਕਦਾ ਹੈ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆ ਸਕਦਾ ਹੈ।

SLUG...PB LDH CANDLE MARCH YOUTH

FEED...FTP

DATE..27/05/2019

Anchor...ਪੰਜਾਬ ਦੇ ਧੂਰੀ ਚ ਚਾਰ ਸਾਲ ਦੀ ਬੱਚੀ ਦੇ ਨਾਲ ਹੋਏ ਬਲਾਤਕਾਰ ਦੇ ਮਾਮਲੇ ਅਤੇ ਫਰੀਦਕੋਟ ਪੁਲਸ ਦੀ ਕਸਟਡੀ ਚ 24 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕ ਜਿੱਥੇ ਸੜਕਾਂ ਤੇ ਉੱਤਰ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਨੇ ਉੱਥੇ ਹੀ ਲੁਧਿਆਣਾ ਚ ਵੀ ਨੌਜਵਾਨਾਂ ਵੱਲੋਂ ਸੜਕਾਂ ਤੇ ਉੱਤਰ ਕੇ ਕੈਂਡਲ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ ਗਿਆ..

Vo..1 ਇਸ ਦੌਰਾਨ ਨੌਜਵਾਨ ਆਗੂ ਸਤਪਾਲ ਕੁਮਾਰ ਰਿੰਕੂ ਨੇ ਦੱਸਿਆ ਕਿ ਪੰਜਾਬ ਚ ਲਗਾਤਾਰ ਛੋਟੀ ਬੱਚੀਆਂ ਦੇ ਨਾਲ ਬਲਾਤਕਾਰ ਦੀਆਂ ਘਟਨਾਵਾਂ ਅਤੇ ਪੁਲਿਸ ਦੀ ਹਿਰਾਸਤ ਚ ਮੌਤ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਨੇ ਜਿਸ ਵੱਲ ਸਰਕਾਰ ਅਤੇ ਪੁਲਿਸ ਨੂੰ ਧਿਆਨ ਦੇਣ ਦੀ ਸਖਤ ਲੋੜ ਹੈ ਅਤੇ ਨਾ ਹੀ ਕੋਈ ਅਜਿਹਾ ਸਖ਼ਤ ਨੂੰ ਬਣਾਉਣਾ ਚਾਹੀਦਾ ਹੈ ਤਾਂ ਜੋ ਅਜਿਹੀ ਕੋਈ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮ ਹਜ਼ਾਰ ਵਾਰ ਸੋਚੇ, ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਕੋਈ ਨੌਜਵਾਨ ਰੁਪਿੰਦਰ ਗਾਂਧੀ ਦਾ ਵੀ ਰੂਪ ਧਾਰਨ ਕਰ ਸਕਦਾ ਹੈ ਅਤੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਅੱਗੇ ਆ ਸਕਦਾ ਹੈ...

Byte...ਸਤਪਾਲ ਸਿੰਘ ਰਿੰਕੂ ਨੌਜਵਾਨ ਆਗੂ
ETV Bharat Logo

Copyright © 2024 Ushodaya Enterprises Pvt. Ltd., All Rights Reserved.