ਮਾਨਸਾ: ਕਸਬਾ ਜੋਗਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਕਿਸਾਨ ਮਹਾਂਪੰਚਾਇਤ ਕਰਵਾਈ ਗਈ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਮਹਾਂਪੰਚਾਇਤਾਂ ਕਰਵਾਉਣ ਦਾ ਮਕਸਦ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰਕੇ ਦਿੱਲੀ ਅੰਦੋਲਨ ਵਿੱਚ ਸ਼ਾਮਲ ਕੀਤਾ ਜਾਵੇ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤ ਕਰਵਾਉਣ ਦਾ ਮਕਸਦ ਹੈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਇਹ ਅੰਦੋਲਨ ਦੇਸ਼ ਭਰ ਦੇ ਵਿੱਚ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੂੰਜੀਵਾਦ ਦਾ ਲੋਕਾਂ ਅਤੇ ਕਿਸਾਨਾਂ ਦੀ ਲੜਾਈ ਹੈ, ਜਿਨ੍ਹਾਂ ਨੇ ਮੋਦੀ ਸਰਕਾਰ ਨੂੰ ਵਖ਼ਤ ਪਾਇਆ ਹੋਇਆ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਐਤਵਾਰ ਨੂੰ ਕਸਬਾ ਜੋਗਾ ਵਿੱਚ ਕਿਸਾਨ ਮਹਾਂਪੰਚਾਇਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਵਿੱਚ ਨੌਜਵਾਨਾਂ ਵੱਲੋਂ ਤੇਈ ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਦੀ ਵੱਡੇ ਪੱਧਰ ਤੇ ਸ਼ਮੂਲੀਅਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤੇ ਕਿਸਾਨਾਂ ਦਾ ਅੰਦੋਲਨ ਦਿਨੋ-ਦਿਨ ਇਸੇ ਤਰ੍ਹਾਂ ਭਖਦਾ ਰਹੇਗਾ।