ਮਾਨਸਾ: ਮਾਨਸਾ ਦੀ ਜ਼ਿਲ੍ਹਾ ਜੇਲ੍ਹ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਦੇ ਵਿੱਚ ਚੱਲ ਰਹੀ ਹੈ। ਕਿਉਂਕਿ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਹਵਾਲਾਤੀ ਨੇ ਬਾਹਰ ਆ ਕੇ ਜੇਲ੍ਹ ਅਧਿਕਾਰੀਆਂ ਉੱਤੇ ਗੰਭੀਰ ਇਲਜ਼ਾਮ ਲਗਾਏ ਸਨ ਕਿ ਜੇਲ੍ਹ ਦੀਆਂ ਬੈਰਕਾਂ ਕਿਰਾਏ ਉੱਤੇ ਦਿੱਤੀਆਂ ਜਾਂਦੀਆਂ ਹਨ ਅਤੇ ਉਸਦੇ ਬਦਲੇ ਮੋਟੀ ਵਸੂਲੀ ਕੀਤੀ ਜਾਂਦੀ ਹੈ ਅਤੇ ਜੇਲ੍ਹ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ।
5 ਅਧਿਕਾਰੀਆਂ ਉੱਤੇ ਮਾਮਲਾ ਦਰਜ: ਇਸ ਤੋਂ ਬਾਅਦ ਇਸ ਮਾਮਲੇ ਵਿੱਚ ਜਾਂਚ ਕਰਕੇ ਜੇਲ੍ਹ ਅਧਿਕਾਰੀਆਂ ਤੇ ਕਾਰਵਾਈ ਕਰਦੇ ਹੋਏ ਜੇਲ੍ਹ ਦੇ 2 ਸਹਾਇਕ ਸੁਪਰਡੈਂਟ ਅਤੇ 4 ਜੇਲ੍ਹ ਵਾਰਡਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਫਿਰ ਜੇਲ੍ਹ ਉੱਤੇ ਦੋਸ਼ ਲਾਉਣ ਵਾਲੇ ਸੁਭਾਸ਼ ਕੁਮਾਰ ਨੇ ਮੰਗ ਕੀਤੀ ਸੀ ਕਿ ਜੋ ਵੀ ਵਿਅਕਤੀ ਇਸ ਮਾਮਲੇ ਨਾਲ ਜੁੜੇ ਹਨ, ਉਹਨਾਂ ਉੱਤੇ ਮਾਮਲਾ ਦਰਜ ਕੀਤਾ ਜਾਵੇ ਤੇ ਹੁਣ ਜੇਲ੍ਹ ਦੇ 2 ਸਹਾਇਕ ਸੁਪਰਡੈਂਟ ਇੱਕ ਜੇਲ੍ਹ ਦਾ ਫਾਰਮਾਸਿਸਟ ਅਫਸਰ ਅਤੇ ਇੱਕ ਹਵਾਲਾਤੀ ਤੇ ਇੱਕ ਕੈਦੀ ਇਹਨਾਂ 5 ਵਿਅਕਤੀਆਂ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ: ਜੇਲ੍ਹ ਅਧਿਕਾਰੀਆਂ ਉੱਤੇ ਇਲਜ਼ਾਮ ਲਗਾਉਣ ਵਾਲੇ ਸੁਭਾਸ਼ ਕੁਮਾਰ ਨਾਮੀ ਵਿਅਕਤੀ ਨੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪਾਕਿਸਤਾਨ ਤੋਂ ਨਸ਼ਾ ਪੰਜਾਬ ਵਿੱਚ ਆਉਣ ਦੀ ਗੱਲ ਕਰਦਾ ਹੈ, ਪਰ ਮਾਨਸਾ ਦੀ ਜੇਲ੍ਹ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਨਸ਼ਾ ਰੋਕਣ ਵਿੱਚ ਵੀ ਸਰਕਾਰ ਤੇ ਪ੍ਰਸ਼ਾਸਨ ਅਸਮਰਥ ਦਿਖਾਈ ਦੇ ਰਿਹਾ ਹੈ। ਸੁਭਾਸ਼ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਅਧਿਕਾਰੀਆਂ ਦੀ ਮਿਲੀ ਭੁਗਤ ਸਾਹਮਣੇ ਆਵੇਗੀ। ਸੁਭਾਸ਼ ਕੁਮਾਰ ਨੇ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਨਾ ਕੀਤੀ ਗਈ ਤਾਂ ਉਹ ਹਾਈ ਕੋਰਟ ਦਾ ਰੁੱਖ ਕਰਨਗੇ।
- New President of Maldives: ਚੀਨ ਸਮਰਥਕ ਮੁਹੰਮਦ ਮੁਈਜ਼ ਹੋਣਗੇ ਮਾਲਦੀਵ ਦੇ ਨਵੇਂ ਰਾਸ਼ਟਰਪਤੀ, ਭਾਰਤ ਨਾਲ ਰਿਸ਼ਤਿਆਂ 'ਤੇ ਕੀ ਪਵੇਗਾ ਅਸਰ
- ATF and Commercial LPG Price hike: ATF ਦੀ ਕੀਮਤ 'ਚ 5 ਫੀਸਦੀ, ਵਪਾਰਕ LPG ਦੀ ਕੀਮਤ 'ਚ 209 ਰੁਪਏ ਦਾ ਹੋਇਆ ਵਾਧਾ
- World Cup Top Batters: ਵਿਸ਼ਵ ਕੱਪ ਦੇ ਇਤਿਹਾਸ 'ਚ ਇਹ ਨੇ ਚੋਟੀ ਦੇ 5 ਬੱਲੇਬਾਜ਼, ਕੋਈ ਨਹੀਂ ਤੋੜ ਸਕਿਆ ਸਚਿਨ ਦਾ ਰਿਕਾਰਡ
ਜੇਲ੍ਹ ਅਧਿਕਾਰੀ ਕੈਮਰੇ ਅੱਗੇ ਆਉਣ 'ਤੋਂ ਬਚੇ: ਇਸ ਦੌਰਾਨ ਸੁਭਾਸ਼ ਕੁਮਾਰ ਦੇ ਵਕੀਲ ਨੇ ਕਿਹਾ ਕਿ ਮਾਨਸਾ ਜੇਲ੍ਹ ਵਿੱਚ ਵੱਡੇ ਪੱਧਰ ਉੱਤੇ ਨਸ਼ਾ ਵਿਕ ਰਿਹਾ ਸੀ, ਜਿਸ ਦਾ ਸੁਭਾਸ਼ ਕੁਮਾਰ ਨੇ ਖੁਲਾਸਾ ਕੀਤਾ। ਪਰ ਬੇਸ਼ੱਕ ਕੁਝ ਵਿਅਕਤੀਆਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ, ਪਰ ਅਜੇ ਵੀ ਇਸ ਵਿੱਚ ਸਮੂਲੀਅਤ ਹੋਰ ਵੀ ਸਾਹਮਣੇ ਆਵੇਗੀ, ਇਸ ਲਈ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਉਧਰ ਜਦੋਂ ਇਸ ਮਾਮਲੇ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਦੇ ਨਾਲ ਗੱਲ ਕਰਨੀ ਚਾਹੀ ਤਾਂ ਇਸ ਮਾਮਲੇ ਵਿੱਚ ਜੇਲ੍ਹ ਦਾ ਕੋਈ ਵੀ ਅਧਿਕਾਰੀ ਕੈਮਰੇ ਸਾਹਮਣੇ ਬੋਲਣ ਦੇ ਲਈ ਤਿਆਰ ਨਹੀਂ ਸੀ।