ਮਾਨਸਾ: ਬੰਦੀ ਸਿੰਘਾਂ ਦੀ ਰਿਹਾਈ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਸਿੱਖ ਜਥੇਬੰਦੀਆ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਰੋਸ ਮਾਰਚ ਕੀਤਾ ਤੇ ਇਸ ਦੌਰਾਨ ਮਾਨਸਾ ਦੇ ਕੈਚੀਆ ਵਿਖੇ ਸਥਿਤ ਚੌਕ ਤੇ ਨੌਜਵਾਨਾਂ ਨੇ ਖਾਲਿਸਤਾਨ ਦੇ ਝੰਡੇ ਲਹਿਰਾ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਪੂਰੇ ਸ਼ਹਿਰ ਵਿੱਚ ਵੀ ਰੋਸ ਮਾਰਚ ਕੱਢਿਆ ਗਿਆ। ਕੁਝ ਸਮੇਂ ਬਾਅਦ ਝੰਡੇ ਚੌਕ ਦੇ ਨਜਦੀਕ ਲੋਕਾਂ ਨੇ ਉਤਾਰ ਦਿੱਤੇ। ਇਸ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੌਜਵਾਨਾਂ ਦੀ ਵੀਡੀਓ ਆਈ ਸਾਹਮਣੇ : ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਕੁਝ ਨੌਜਵਾਨ ਇੱਕਠੇ ਹੋਏ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਖਾਲਿਸਤਾਨ ਦੇ ਝੰਡੇ ਸਨ। ਉਹ ਨੌਜਵਾਨ ਨਾਅਰੇ ਲਾ ਰਹੇ ਸਨ ਕਿ, ਸਿੱਧੂ ਤੇਰੀ ਸੋਚ ਉੱਤੇ, ਪਹਿਰਾ ਦੀ ਠੋਕ ਕੇ। ਉਰ ਉਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਲੈ ਕੇ ਨਾਅਰੇ ਲਾਏ। ਉਸ ਤੋਂ ਬਾਅਦ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਫਿਰ ਨੌਜਵਾਨਾਂ ਨੇ ਐਮਪੀ ਸਿਮਰਨਜੀਤ ਸਿੰਘ ਮਾਨ ਦਾ ਨਾਮ ਲੈ ਕੇ ਵੀ ਨਾਅਰੇ ਲਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਨਾਅਰੇ ਲਾਉਂਦੇ ਹੋਏ ਉਨ੍ਹਾਂ ਨੇ ਖਾਲਿਸਤਾਨ ਦੀ ਮੰਗ ਕੀਤੀ। ਇਨ੍ਹਾਂ ਨੌਜਵਾਨਾਂ ਵੱਲੋਂ ਖਾਲਿਸਤਾਨ ਦੇ ਝੰਡੇ ਫੜ੍ਹੇ ਹੋਏ ਸ਼ਹਿਰ ਵਿੱਚ ਮਾਰਚ ਕੱਢਿਆ ਗਿਆ।
ਪੁਲਿਸ ਵੱਲੋਂ ਨੌਜਵਾਨਾਂ ਉੱਤੇ ਮਾਮਲਾ ਦਰਜ : ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ 17 ਫਰਵਰੀ ਨੂੰ ਮਾਨਸਾ ਦੇ ਕੈਚੀਆ ਵਿਖੇ ਸਥਿਤ ਚੌਕ ਵਿੱਚ ਕੁਝ ਨੌਜਵਾਨਾਂ ਨੇ ਇੱਕਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਖਾਲਿਸਤਾਨ ਦਾ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕੱਢਿਆ। ਇਸ ਦੌਰਾਨ ਮਾਹੌਲ ਖਰਾਬ ਹੋਣ ਦਾ ਖ਼ਦਸ਼ਾ ਸੀ। ਸੂਚਨਾ ਮਿਲਣ ਤੋਂ ਬਾਅਦ 10 ਨੌਜਵਾਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਵੀ ਹੋ ਚੁੱਕੀ ਹੈ। ਬਾਕੀ ਕੁਝ ਨੌਜਵਾਨਾਂ ਉੱਤੇ ਅਣਪਛਾਤਿਆਂ ਵਜੋਂ ਮਾਮਲਾ ਦਰਜ ਕੀਤਾ ਗਿਆ ਹੈ।
ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਜਿਸ ਦਾ ਜੋ ਰੋਲ ਨਿਕਲ ਕੇ ਸਾਹਮਣੇ ਆਵੇਗਾ, ਉਸ ਸ਼ਰਾਰਤੀ ਅਨਸਰਾਂ ਉੱਤੇ ਉਸੇ ਮੁਤਾਬਕ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨਾਨਕ ਸਿੰਘ ਨੇ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਅਤੇ ਸ਼ਹਿਰ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: MLA Amit Ratan Arrest: ਵਿਧਾਇਕ 'ਤੇ ਕਾਰਵਾਈ ਤੋਂ ਬਾਅਦ ਭਾਜਪਾ ਨੇ ਕੀਤੀ ਮਾਨ ਦੀ ਤਾਰੀਫ਼, ਅਕਾਲੀ ਆਗੂ ਨੇ ਸੁਣਾਈਆਂ ਖਰੀਆਂ-ਖਰੀਆਂ