ਮਾਨਸਾ: ਮਾਲਵਾ ਖੇਤਰ ਦੇ 'ਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਤੋਂ ਵਾਂਝੇ ਰਹਿੰਦੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮਾਨਸਾ ਵਿਖੇ ਨਵੀਂ ਅਨਾਜ ਮੰਡੀ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਰਮੇ ਖ਼ਰਾਬੇ ਦੇ ਚੈੱਕ ਵੰਡੇ ਗਏ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਮੁਆਵਜ਼ਾ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਲਈ ਸਰਕਾਰ ਵੱਲੋਂ ਇੱਕ ਸੌ ਇੱਕ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਕੁਝ ਕਿਸਾਨਾਂ ਨੂੰ ਇੱਥੇ ਬੁਲਾ ਕੇ ਰਸਮੀ ਤੌਰ ਤੇ ਚੈੱਕ ਦਿੱਤੇ ਹਨ। ਆਉਣ ਵਾਲੇ ਦਿਨਾਂ ਦੇ ਵਿੱਚ ਇਨ੍ਹਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਹੁੰਚ ਜਾਵੇਗੀ।
ਸਿਹਤ ਵਿਭਾਗ ਦੇ ਮੰਤਰੀ ਡਾ ਵਿਜੇ ਸਿੰਗਲਾ ਨੇ ਦੱਸਿਆ ਕਿ ਮਾਲਵਾ ਖੇਤਰ ਵਿਚ ਖਰਾਬ ਹੋਈ ਗੁਲਾਬੀ ਸੁੰਡੀ ਦੇ ਕਾਰਨ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਦੂਸਰੀਆਂ ਸਰਕਾਰਾਂ ਵਲੋਂ ਬੇਸ਼ੱਕ ਰਾਸ਼ੀ ਦਿੱਤੀ ਗਈ ਪਰ ਵਿਤਕਰੇਬਾਜੀ ਕੀਤੀ ਗਈ। ਜਿਸ ਕਾਰਨ ਬਹੁਤ ਪਿੰਡਾਂ ਦੇ ਕਿਸਾਨ ਅਜੇ ਤੱਕ ਵੀ ਮੁਆਵਜ਼ਾ ਰਾਸ਼ੀ ਤੋਂ ਵਾਂਝੇ ਸਨ।
ਜਿਸ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਦੇ ਵਿਚ ਇਨ੍ਹਾਂ ਕਿਸਾਨਾਂ ਨੂੰ ਚੈੱਕ ਵੰਡਣ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਦੇ ਵਿਚ ਹੀ ਸਾਰੀ ਮੁਆਵਜ਼ਾ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ
ਇਹ ਵੀ ਪੜ੍ਹੋ:- ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ’ਤੇ ਮਿਲੀ ਇੱਕ ਹੋਰ ਸ਼ਿਕਾਇਤ, ਪੁਲਿਸ ਨੇ ਲਿਆ ਵੱਡਾ ਐਕਸ਼ਨ