ETV Bharat / state

Mansa news: ਨਸ਼ਾ ਤਸਕਰਾਂ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਪ੍ਰਾਈਵੇਟ ਸਕੂਲ 'ਚ ਦਾਖ਼ਲਾ

author img

By

Published : Jun 5, 2023, 7:24 PM IST

ਮਾਨਸਾ ਦੇ ਪ੍ਰਾਈਵੇਟ ਸਕੂਲਾਂ ਦਾ ਅਨੋਖਾ ਫੈਸਲਾ ਸਾਹਮਣੇ ਆਇਆ ਹੈ। ਜੇਕਰ ਕਿਸੇ ਬੱਚੇ ਦਾ ਪਿਤਾ ਨਸ਼ਾ ਵੇਚਣ ਵਿੱਚ ਪਕੜਿਆ ਗਿਆ ਤਾਂ ਉਸ ਦੇ ਬੱਚੇ ਦਾ ਨਾਂ ਸਕੂਲ ਵਿੱਚੋ ਕੱਟ ਦਿੱਤਾ ਜਾਵੇਗਾ। ਸਕੂਲ 'ਚੋਂ ਨਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਇਹ ਫੈਸਲਾ ਗਲਤ ਪਿਤਾ ਦੀ ਸਜ਼ਾ ਬੱਚਿਆਂ ਨੂੰ ਨਹੀਂ ਦੇਣੀ ਚਾਹੀਦੀ...

ਨਸ਼ਾ ਤਸਕਰਾਂ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਪ੍ਰਾਈਵੇਟ ਸਕੂਲ 'ਚ ਦਾਖ਼ਲਾ

ਮਾਨਸਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਮਾਨਸਾ ਜ਼ਿਲ੍ਹਾ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਅਨੋਖਾ ਫੈਸਲਾ ਲਿਆ ਗਿਆ ਹੈ, ਸਕੂਲਾਂ ਦੇ ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਕਿਸੇ ਬੱਚੇ ਦਾ ਪਿਤਾ ਨਸ਼ੇ ਦੀ ਸਮਗਲਿੰਗ ਵਿਚ ਫੜਿਆ ਗਿਆ ਤਾਂ ਉਸ ਦੇ ਬੱਚੇ ਦਾ ਸਕੂਲ ਵਿਚੋਂ ਨਾਮ ਕੱਟ ਦਿੱਤਾ ਜਾਵੇਗਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਵਿਚ ਬੱਚੇ ਦਾ ਕੋਈ ਕਸੂਰ ਨਹੀਂ ਅਤੇ ਪਿਤਾ ਦੀ ਸਜਾ ਬੱਚੇ ਨੂੰ ਕਿਉਂ ਦਿੱਤੀ ਜਾਵੇ।

ਪਿਤਾ ਦੇ ਨਸ਼ਾ ਤਸਕਰੀ ਕਰਨ 'ਤੇ ਰੁਕੇਗੀ ਬੱਚੇ ਦੀ ਪੜ੍ਹਾਈ: ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਪਿਤਾ ਜੇਕਰ ਨਸ਼ੇ ਦੀ ਸਮਗਲਿੰਗ ਵਿਚ ਫੜੇ ਗਏ ਤਾਂ ਉਸ ਦੇ ਬੱਚੇ ਦਾ ਸਕੂਲ ਵਿੱਚੋਂ ਨਾਮ ਕੱਟ ਦਿੱਤਾ ਜਾਵੇਗਾ। ਇਹ ਫੈਸਲਾ ਮਾਨਸਾ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਲਿਆ ਗਿਆ ਹੈ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ੇ ਨੂੰ ਰੋਕਣ ਦੇ ਲਈ ਸਰਕਾਰ ਦੇ ਸਮਰਥਨ ਵਿਚ ਇਹ ਫੈਸਲਾ ਲਿਆ ਹੈ। ਪ੍ਰਾਈਵੇਟ ਸਕੂਲਾਂ ਦੇ ਸਰਪ੍ਰਸਤ ਪਵਨ ਕੁਮਾਰ ਮੱਤੀ ਸਰਬਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ।

ਸਕੂਲ ਦੇ ਬੱਚਿਆਂ ਉਤੇ ਬੁਰਾ ਅਸਰ: ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਇੱਕ ਚੰਗਾ ਮੈਸੇਜ ਦੇਣ ਦੇ ਲਈ ਇਹ ਫੈਸਲਾ ਲਿਆ ਗਿਆ ਹੈ ਅਤੇ ਜੇਕਰ ਕਿਸੇ ਬੱਚੇ ਦਾ ਪਿਤਾ ਨਸ਼ਾ ਵੇਚਦਾ ਹੈ ਤਾਂ ਉਸ ਨੂੰ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ। ਜੇਕਰ ਫਿਰ ਵੀ ਉਹ ਨਹੀਂ ਹਟਦਾ ਤਾਂ ਇਹ ਫੈਸਲਾ ਲਿਆ ਜਾਵੇਗਾ ਉਹਨਾਂ ਕਿਹਾ ਕਿ ਸਕੂਲ ਵਿਚ ਪੜ੍ਹਨ ਵਾਲੇ ਹੋਰ ਬੱਚਿਆਂ 'ਤੇ ਵੀ ਬੁਰਾ ਅਸਰ ਪਵੇਗਾ। ਇਸ ਬੱਚੇ ਦਾ ਪਿਤਾ ਨਸ਼ਿਆਂ ਵਿੱਚ ਫੜਿਆ ਗਿਆ ਹੈ ਇਸ ਲਈ ਅਸੀਂ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਇਹ ਫੈਸਲਾ ਲਿਆ ਹੈ ਅਤੇ ਕਿਸੇ ਵੀ ਬੱਚੇ ਨੂੰ ਨਸ਼ੇ ਦੀ ਚਪੇਟ ਵਿਚ ਨਹੀਂ ਆਉਣ ਦੇਣਗੇ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੂੰ ਅਪੀਲ : ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਪ੍ਰਾਈਵੇਟ ਸਕੂਲਾਂ ਵੱਲੋਂ 1 ਮਤਾ ਪਾਇਆ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਜੇਕਰ ਕਿਸੇ ਬੱਚੇ ਦਾ ਮੈਂ ਤਾਂ ਨਸ਼ੇ ਦੀ ਸਮਗਲਿੰਗ ਵਿਚ ਫੜਿਆ ਗਿਆ ਤਾਂ ਉਸ ਬੱਚੇ ਦਾ ਸਕੂਲ ਵਿੱਚੋਂ ਨਾਮ ਕੱਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੇ ਪ੍ਰਧਾਨ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਵਿਸ਼ਵਾਸ਼ ਦਿਵਾਇਆ ਅਜਿਹਾ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਬੱਚੇ ਦੇ ਪਿਤਾ ਨੂੰ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ। ਜੇਕਰ ਉਹ ਫਿਰ ਵੀ ਨਹੀਂ ਲੱਗਦਾ ਤਾਂ ਫਿਰ ਇਹ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਲਿਆ ਗਿਆ ਫ਼ੈਸਲਾ ਇਹ ਗਲਤ ਹੈ ਅਤੇ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਉਸ ਦੀ ਖ਼ੁਦ ਭੁਗਤੇਗਾ ਅਤੇ ਇਸ ਦੀ ਸਜ਼ਾ ਬੱਚੇ ਨੂੰ ਕਿਉਂ ਦਿੱਤੀ ਜਾਵੇ ਇਸ ਸਬੰਧੀ ਸਕੂਲਾਂ ਨੇ ਸਹਿਮਤੀ ਪ੍ਰਗਟ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.