ETV Bharat / state

ਗੈਂਗਸਟਰ ਦੀਪਕ ਟੀਨੂੰ ਮਾਮਲੇ ਵਿੱਚ ਗ੍ਰਿਫਤਾਰ CIA ਇੰਚਾਰਜ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ (Gangster Deepak Tinu absconded) ਹੋ ਜਾਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ, ਜਿਸ ਨੂੰ ਹੁਣ 7 ਅਕਤੂਬਰ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ।

CIA in charge Pritpal, who was arrested in the gangster Deepak Tinu case, will be presented in mansa court
CIA ਇੰਚਾਰਜ ਨੂੰ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
author img

By

Published : Oct 3, 2022, 7:48 AM IST

Updated : Oct 3, 2022, 2:49 PM IST

ਮਾਨਸਾ: ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ਦੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਹੈ। ਮਾਨਯੋਗ ਅਦਾਲਤ ਨੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ, ਜਿਸ ਨੂੰ ਹੁਣ 7 ਅਕਤੂਬਰ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜੋ: ਮੁਆਫੀ ਮੰਗਣ ਆਏ ਗਾਇਕ ਜੀ ਖਾਨ ਤਾਂ ਹੋ ਗਿਆ ਇਹ ਕਾਰਾ ! ਦੇਖੋ ਵੀਡੀਓ

ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੀਆਈਏ ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਮੁੜ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਭਾਰਤ ਵੱਲੋਂ ਟਵੀਟ ਕਰ ਦੱਸਿਆ ਗਿਆ ਹੈ ਕਿ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ 222,224,225 A,120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੀਆਈਏ ਇੰਚਾਰਜ ਦੇ ਖਿਲਾਫ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ: 'ਗੈਂਗਸਟਰ ਦੀਪਕ ਟੀਨੂੰ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ'

Last Updated : Oct 3, 2022, 2:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.