ਮਾਨਸਾ: ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਮਾਹਰਾਂ ਦੀ ਰਾਏ ਮੁਤਾਬਕ ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿਵਲ ਹਸਪਤਾਲ ਮਾਨਸਾ ਵਿੱਚ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਪ੍ਰਬੰਧ ਮੁਕਮੰਲ ਕਰ ਲਏ ਗਏ ਹਨ।
ਇਸ ਬਾਰੇ ਸਿਵਲ ਹਸਪਤਾਲ ਦੇ ਐਸਐਮਓ ਡਾ. ਹਰਚੰਦ ਸਿੰਘ ਨੇ ਦੱਸਿਆ ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਨੇ ਜਿਥੇ ਬਜ਼ੁਰਗਾਂ, ਤੇ ਦੂਜੀ ਲਹਿਰ ਨਾਲ ਮੱਧ ਉਮਰ ਵਰਗ ਦੇ ਲੋਕਾਂ ਤੇ ਨੌਜਵਾਨਾਂ ਨੂੰ ਪ੍ਰਭਾਵਤ ਕੀਤਾ ਹੈ, ਉਥੇ ਹੀ ਹੁਣ ਕੋਰੋਨਾ ਦੀ ਤੀਜੀ ਲਹਿਰ ਆਉਣ ਦਾ ਖ਼ਦਸ਼ਾ ਹੈ। ਮੈਡੀਕਲ ਖ਼ੇਤਰ ਦੇ ਮਾਹਰਾਂ ਦੇ ਮੁਤਾਬਕ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਨੂੰ ਬੇਹਦ ਪ੍ਰਭਾਵਤ ਕਰ ਸਕਦੀ ਹੈ। ਇਸ ਤੋਂ ਬਚਾਅ ਲਈ ਸਾਨੂੰ 18 ਸਾਲ ਤੱਕ ਦੀ ਉਮਰ ਦੇ ਸਾਹੇ ਹੀ ਨਾਗਰਿਕਾਂ ਦਾ ਟੀਕਾਕਰਨ ਕਰਨਾ ਲਾਜ਼ਮੀ ਹੈ। ਸਭ ਨੂੰ ਕੋੋਰੋਨਾ ਵੈਕਸੀਨ ਲਗਵਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਦੇ ਨਾਲ ਅਸੀਂ ਖ਼ੁਦ ਦਾ ਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ।
ਹਸਪਤਾਲ ਪ੍ਰਬੰਧਾਂ ਬਾਰੇ ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਆਕਸੀਜ਼ਨਸ, ਵੈਂਟੀਲੇਟਰ, ਮੈਡੀਕਲ ਸਟਾਫ ਆਦਿ ਦੇ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ, ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਸੰਕਰਮਣ ਤੋਂ ਬਚਾਇਆ ਜਾ ਸਕੇ।
ਡਾ.ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮੈਡੀਕਲ ਮਾਹਰਾਂ ਦੇ ਮੁਤਾਬਕ ਕੋਰੋਨਾ ਦੀ ਤੀਜੀ ਬੇਹਦ ਖ਼ਤਰਨਾਕ ਹੋ ਸਕਦੀ ਹੈ। ਇਸ ਦੇ ਲਈ ਜੇਕਰ ਅਸੀਂ ਸੂਬੇ ਜਾਂ ਦੇਸ਼ ਦੀ ਅੱਧੀ ਅਬਾਦੀ ਦਾ ਕੋਰੋਨਾ ਟੀਕਾਕਰਨ ਕਰ ਲਈਏ ਤਾਂ ਬੱਚਿਆਂ 'ਤੇ ਇਸ ਦਾ ਅਸਰ ਘੱਟ ਹੋ ਸਕਦਾ ਹੈ। ਜੇਕਰ ਅਸੀਂ ਕੋਰੋਨਾ ਨਿਯਮਾਂ ਦੀ ਪਾਲਣਾ 'ਚ ਅਣਗਿਹਲੀ ਕਰਦੇ ਰਹਾਂਗੇ ਤਾਂ ਇਹ ਲਹਿਰ ਖ਼ਤਰਨਾਕ ਪ੍ਰਭਾਵ ਪਾ ਸਕਦੀ ਹੈ। ਇਸ ਲਈ ਸਾਨੂੰ ਸਭ ਨੂੰ ਆਪਣੇ ਬਚਾਅ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਿੱਧੂ ਦਾ ਇੱਕ ਹੋਰ ਟਵਿੱਟ, ਵਿਧਾਨਸਭਾ ’ਚ ਬਿਜਲੀ ਸਮਝੌਤਿਆਂ ’ਤੇ White Paper ਲਿਆਉਣ ਦੀ ਕੀਤੀ ਮੰਗ