ਮਾਨਸਾ: ਦੇਸ਼ ਭਰ ਵਿੱਚ ਵਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਮਾਨਸਾ ਵਿਖੇ ਕਾਂਗਰਸ ਨੇ ਸਾਈਕਲ ਮਾਰਚ ਕੱਢਿਆ। ਇਹ ਸਾਈਕਲ ਮਾਰਚ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਬੱਸ ਸਟੈਂਡ ਉੱਤੇ ਸਮਾਪਤ ਹੋਇਆ।
ਕਾਂਗਰਸ ਦੇ ਆਗੂਆਂ ਗੁਰਪ੍ਰੀਤ ਸਿੰਘ ਵਿੱਕੀ ਅਤੇ ਰਵੀ ਰੁਪਾਲ ਨੇ ਕਿਹਾ ਕਿ ਦੇਸ਼ ਵਿੱਚ ਪੈਟਰੋਲ ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਅਸਮਾਨ ਛੂ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਲੋਕ ਸਾਈਕਲ ਚਲਾਉਣ ਲਈ ਮਜ਼ਬੂਰ ਹੋ ਗਏ ਹਨ। ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਹੋਣ ਨਾਲ ਲੋਕਾਂ ਨੂੰ ਘਰ ਚਲਾਉਣ ਵਿੱਚ ਵੀ ਭਾਰੀ ਦਿਕੱਤ ਹੋ ਰਹੀ ਹੈ।
ਇਹ ਵੀ ਪੜ੍ਹੋ:ਰਾਸ਼ਟਰਪਤੀ ਨੇ ਦੁਨੀਆ ਦੇ ਸਭ ਤੋਂ ਵੱਡੇ ਨਰਿੰਦਰ ਮੋਦੀ ਸਟੇਡੀਅਮ ਦਾ ਉਦਘਾਟਨ ਕੀਤਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਕੀਮਤਾਂ ਵਿੱਚ ਕਟੌਤੀ ਕਰਨ ਲਈ ਕਿਹਾ ਸੀ ਪਰ ਲਗਾਤਾਰ ਇਨ੍ਹਾਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਕੀਮਤਾਂ ਵਿੱਚ ਕਟੌਤੀ ਨਾ ਕੀਤੀ ਤਾਂ ਕਾਂਗਰਸ ਵੱਲੋਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।