ਮਾਨਸਾ: ਯੂਪੀ (UP) ਦੇ ਲਖੀਮਪੁਰ (Lakhimpur Khiri) ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਕਤਲ ਕਰਨ ਦੇ ਰੋਸ ਵਜੋਂ ਅੱਜ ਮਾਨਸਾ (mansa) ਵਿਖੇ ਕਾਂਗਰਸ ਪਾਰਟੀ ਵੱਲੋਂ ਬੱਸ ਸਟੈਂਡ ਚੌਕ ਦੇ ਵਿੱਚ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕੈਂਡਲ ਮਾਰਚ (Candle March) ਵੀ ਕੀਤਾ ਗਿਆ। ਇਸ ਮੌਕੇ ਨੇਤਾਵਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਬੋਲਦਿਆਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਪ੍ਰਦਰਸ਼ਨ ਕਰ ਰਹੇ ਨੇ ਪਰ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਜਿਸ ਕਾਰਨ ਸੈਂਕੜੇ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ।
ਸੀਨੀਅਰ ਕਾਂਗਰਸੀ ਆਗੂ ਡਾ.ਮਨੋਜ ਬਾਲਾ ਬਾਂਸਲ(Senior Congress Leader Dr. Manoj Bala Bansal) ਅਤੇ ਗੁਰਪ੍ਰੀਤ ਸਿੰਘ ਵਿੱਕੀ(Gurpreet Singh Vicky) ਨੇ ਕਿਹਾ ਕਿ ਕੇਂਦਰ ਸਰਕਾਰ (central government) ਦੇ ਖਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ। ਪਿਛਲੇ ਦਿਨੀਂ ਯੂਪੀ ਦੇ ਲਖੀਮਪੁਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਬੀਜੇਪੀ ਦੇ ਨੇਤਾ ਦੇ ਬੇਟੇ ਵੱਲੋਂ ਗੱਡੀ ਚੜ੍ਹਾ ਕੇ ਕਿਸਾਨਾਂ ਨੂੰ ਕਤਲ ਕਰ ਦਿੱਤਾ ਗਿਆ।
ਜਿਸ ਦੇ ਰੋਸ ਵਜੋਂ ਅੱਜ ਕਾਂਗਰਸ ਪਾਰਟੀ (Congress Party) ਵੱਲੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ ਹੈ ਅਤੇ ਕਿਸਾਨਾਂ ਨੂੰ ਕਤਲ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕੈਂਡਲ ਮਾਰਚ ਵੀ ਕੀਤਾ।
ਜ਼ਿਕਰਯੋਗ ਹੈ ਕਿ ਯੂਪੀ ਲਖੀਮਪੁਰ ਖੀਰੀ (Lakhimpur Khiri) ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਇਸ ਮਾਮਲੇ ਨੂੰ ਲੈਕੇ ਹਰ ਸਿਆਸੀ ਪਾਰਟੀ ਕਿਸਾਨਾਂ ਦੇ ਹੱਕ ਚ ਖੜ੍ਹੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਉਪ ਮੁੱਖ ਮੰਤਰੀ ਰੰਧਾਵਾ ਦੀ ਅਗਵਾਈ 'ਚ ਕਾਂਗਰਸ ਦਾ ਵਫ਼ਦ ਲਖੀਮਪੁਰ ਲਈ ਰਵਾਨਾ