ETV Bharat / state

ਮਾਨਸਾ 'ਚ ਕਾਂਗਰਸ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪ੍ਰਦਰਸ਼ਨ

ਕਾਂਗਰਸ ਪਾਰਟੀ ਵੱਲੋਂ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਫ਼ੋਟੋ।
ਫ਼ੋਟੋ।
author img

By

Published : Sep 21, 2020, 3:21 PM IST

ਮਾਨਸਾ: ਅੱਜ ਬਾਰਾਂ ਹੱਟਾਂ ਚੌਕ ਵਿਖੇ ਕਾਂਗਰਸ ਪਾਰਟੀ ਵੱਲੋਂ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕੀ ਅਤੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਹੋਏ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਵੇਖੋ ਵੀਡੀਓ

ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਨੇ ਕਿਹਾ ਕਿ ਕਾਂਗਰਸ ਕਾਲੇ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਹੈ। ਬੀਜੇਪੀ ਪਾਰਟੀ ਹਮੇਸ਼ਾ ਕਿਸਾਨਾਂ ਦੀ ਵਿਰੋਧੀ ਸਰਕਾਰ ਰਹੀ ਹੈ। ਆਰਡੀਨੈਂਸ ਪਾਸ ਕਰਕੇ ਮੋਦੀ ਨੇ ਕਿਸਾਨਾਂ ਦਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

ਮੋਦੀ ਸਰਕਾਰ ਨੇ ਜੇ ਇਹ ਤਿੰਨ ਆਰਡੀਨੈਂਸ ਵਾਪਸ ਨਾ ਲਏ ਤਾਂ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ ਅਤੇ ਲੋੜ ਪਈ ਤਾਂ ਅਸੀਂ ਦਿੱਲੀ ਵੀ ਜਾਵਾਂਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ਼ੁਰੂ ਤੋਂ ਹੀ ਇਸ ਦਾ ਵਿਰੋਧ ਕੀਤਾ ਹੈ ਅਤੇ ਕਰਦੀ ਰਹੇਗੀ ਕਿਉਂਕਿ ਕਿਸਾਨ ਹੀ ਪੂਰੇ ਦੇਸ਼ ਦਾ ਅੰਨਦਾਤਾ ਹੈ। ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਤੇ ਜਿੰਨਾ ਚਿਰ ਇਹ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਅਸੀਂ ਸੰਘਰਸ਼ ਵਿੱਚ ਨਾਲ ਖੜੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.