ਮਾਨਸਾ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਮਾਨਸਾ ਵਿਖੇ ਬੱਸ ਸਟੈਂਡ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਦੀ ਅਰਥੀ ਫੂਕ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਾਂਗਰਸੀ ਆਗੂ ਨੇ ਕਿਹਾ ਕਿ ਬੇਸ਼ੱਕ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਦੇਸ਼ ਵਿੱਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਜਿਸ ਕਾਰਨ ਆਮ ਵਿਅਕਤੀ ਇਸ ਮਹਿੰਗਾਈ ਦੀ ਮਾਰ ਵਿੱਚ ਪਿਸ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵੀ ਰੋਜ਼ਾਨਾ ਵਧ ਰਹੀਆਂ ਹਨ ਜਿਸ ਕਾਰਨ ਆਮ ਜ਼ਿੰਦਗੀ ਵਿੱਚ ਵਰਤੋਂ ਵਿੱਚ ਆਉਣ ਵਾਲੀਆਂ ਸਾਰੀਆਂ ਹੀ ਵਸਤਾਂ ਦੇ ਰੇਟ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੋਣ ਸਮੇਂ ਵੀ ਭਾਜਪਾ ਦੀ ਸਰਕਾਰ ਵੱਲੋਂ ਮਹਿੰਗਾਈ ਨੂੰ ਠੱਲ੍ਹ ਪਾਉਣ ਅਤੇ ਦੇਸ਼ ਵਿਚ ਅੱਛੇ ਦਿਨ ਲੈ ਕੇ ਆਉਣ ਦਾ ਢਿੰਡੋਰਾ ਪਿੱਟਿਆ ਜਾਂਦਾ ਸੀ ਪਰ ਹੁਣ ਜਦੋਂ ਤੋਂ ਕੇਂਦਰ ਦੀ ਮੋਦੀ ਸਰਕਾਰ ਸੱਤਾ ਵਿੱਚ ਹੈ ਤਾਂ ਦੇਸ਼ ਵਿੱਚ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 7 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਵੀ ਕਾਂਗਰਸ ਪਾਰਟੀ ਵੱਲੋਂ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਤੁਰੰਤ ਮਹਿੰਗਾਈ ਨੂੰ ਠੱਲ੍ਹ ਪਾਈ ਜਾਵੇ ਤਾਂ ਕਿ ਆਮ ਲੋਕ ’ਤੇ ਇਸ ਦਾ ਬੋਝ ਨਾ ਪਵੇ।
ਇਹ ਵੀ ਪੜ੍ਹੋ: ਮਹਿੰਗਾਈ ਵਿਰੁੱਧ ਕਾਂਗਰਸੀਆਂ ਨੇ ਫਾਜ਼ਿਲਕਾ ਵਿੱਚ ਕੀਤਾ ਪ੍ਰਦਰਸ਼ਨ