ਮਾਨਸਾ: ਪੰਜਾਬ ਕਾਂਗਰਸ ਦੇ ਸੱਦੇ ਉੱਤੇ ਮਾਨਸਾ ਵਿਖੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਡਾ. ਮਨੋਜ ਬਾਲਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਝੰਡੇ ਲਹਿਰਾ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਡਾ. ਮਨੋਜ ਬਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਕਾਂਗਰਸ ਸਰਕਾਰ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਪਾਰਟੀ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ।
ਦੱਸਦਈਏ ਕਿ ਕੇਂਦਰ ਸਰਕਾਰ ਖਿਲਾਫ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ।