ਮਾਨਸਾ: ਸ਼੍ਰੋਮਣੀ ਅਕਾਲੀ ਦਲ(Shiromani Akali Dal) ਅਤੇ ਬਸਪਾ ਦੀ ਮਾਨਸਾ(mansa) ਵਿਖੇ ਸਾਬਕਾ ਕੇਂਦਰੀ ਮੰਤਰੀ(Former Union Minister) ਹਰਸਿਮਰਤ ਕੌਰ ਬਾਦਲ(Harsimrat Kaur Badal) ਦੇ ਦਫ਼ਤਰ ਵਿਖੇ ਅਹਿਮ ਮੀਟਿੰਗ ਹੋਈ। ਜਿਸ ਵਿੱਚ ਵਿਧਾਨ ਸਭਾ ਚੋਣਾਂ(Assembly elections) ਨੂੰ ਲੈ ਕੇ ਚਰਚਾ ਵੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ(Congress Party) ਵੱਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਦਵਾ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਹੈ, ਤਾਂ ਕਿ ਉਨ੍ਹਾਂ ਵੱਲੋਂ ਕੀਤੇ ਗਏ ਪੰਜਾਬ ਦੀ ਜਨਤਾ ਦੇ ਨਾਲ ਵਾਅਦਿਆਂ ਨੂੰ ਲੋਕ ਭੁੱਲ ਜਾਣ।
ਪਰ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕ ਇਨ੍ਹਾਂ ਦੇ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਕਾਰਨ ਕਾਂਗਰਸ ਪਾਰਟੀ ਨੂੰ ਚੱਲਦਾ ਕਰ ਦੇਣਗੇ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਮਾਨਸਾ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਅਹਿਮ ਮੀਟਿੰਗ ਹੋਈ। ਜਿਸ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਵੀ ਕੀਤੀ ਗਈ।
ਇਹ ਵੀ ਪੜ੍ਹੋ:ਅੰਤਰ ਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ: ਆਓ ਉਨ੍ਹਾਂ ਨੂੰ ਸਮਝੀਏ ਜੋ ਸੁਣ ਤੇ ਬੋਲ ਨਹੀਂ ਸਕਦੇ