ETV Bharat / state

ਹਾਥਰਸ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਿਰੁੱਧ ਕਾਂਗਰਸ ਨੇ ਮਾਨਸਾ 'ਚ ਕੀਤਾ ਜ਼ੋਰਦਾਰ ਪ੍ਰਦਰਸ਼ਨ - ਕਾਂਗਰਸ

ਹਾਥਰਸ ਵਿੱਚ ਹੋਏ 19 ਵਰ੍ਹਿਆਂ ਦੀ ਮਨੀਸ਼ਾ ਨਾਲ ਸਮੂਹਿਕ ਜ਼ਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਮਾਨਸਾ ਵਿੱਚ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।

Congress staged a protest in Mansa against the UP government over the Hathras case
ਹਾਥਰਸ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਿਰੁੱਧ ਕਾਂਗਰਸ ਨੇ ਮਾਨਸਾ 'ਚ ਕੀਤਾ ਜ਼ੋਰਦਾਰ ਪ੍ਰਦਰਸ਼ਨ
author img

By

Published : Oct 2, 2020, 8:28 PM IST

ਮਾਨਸਾ: ਹਾਥਰਸ 'ਚ 19 ਵਰ੍ਹਿਆਂ ਦੀ ਮਨੀਸ਼ਾ ਨਾਲ ਹੋਏ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਰੋਸ ਹੈ। ਉੱਤਰ ਪ੍ਰਦੇਸ਼ ਦੀ ਸਰਕਾਰ ਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੂਰਾ ਦੇਸ਼ ਸੜਕਾਂ 'ਤੇ ਉੱਤਰ ਆਇਆਂ ਹੈ। ਮਾਨਸਾ ਸ਼ਹਿਰ ਵਿੱਚ ਕਾਂਗਰਸ ਦੇ ਵਰਕਰਾਂ ਨੇ ਬੱਸ ਸਟੈਂਡ ਚੌਕ ਦੇ ਵਿੱਚ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ।

ਹਾਥਰਸ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਿਰੁੱਧ ਕਾਂਗਰਸ ਨੇ ਮਾਨਸਾ 'ਚ ਕੀਤਾ ਜ਼ੋਰਦਾਰ ਪ੍ਰਦਰਸ਼ਨ

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਹੋਏ ਸਮੂਹਿਕ ਜਬਰ-ਜਨਾਹ ਦੀ ਪੂਰੇ ਦੇਸ਼ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ ਅਤੇ ਕੇਂਦਰ ਇਸ ਮਾਮਲੇ ਵਿੱਚ ਘਟੀਆਂ ਕਿਸਮ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਯੂਪੀ ਪੁਲਿਸ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੀਨੀਅਰ ਕਾਂਗਰਸੀ ਆਗੂ ਮਨੋਜ ਬਾਲਾ ਬਾਂਸਲ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਹੋਏ ਸਮੂਹਿਕ ਜਬਰ-ਜਨਾਹ ਦੀ ਪੀੜਤਾ ਮਨੀਸ਼ਾ ਨੂੰ ਇਨਸਾਫ ਦਿਵਾਉਣ ਦੇ ਲਈ ਅੱਜ ਦੇਸ਼ ਭਰ ਵਿੱਚ ਲੋਕ ਸੜਕਾਂ 'ਤੇ ਨੇ ਕਿਉਂਕਿ ਦਰਿੰਦਿਆਂ ਵੱਲੋਂ 19 ਸਾਲਾ ਮਨੀਸ਼ਾ ਦਾ ਜ਼ਬਰ-ਜਨਾਹ ਕਰਨ ਤੋਂ ਬਾਅਦ ਜੀਭ ਕੱਟ ਦਿੱਤੀ ਗਈ, ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ। ਉਨ੍ਹਾਂ ਕਿਹਾ ਕਿ ਯੂਪੀ ਪੁਲਿਸ ਵੱਲੋਂ ਪੀੜਤਾ ਦਾ ਸਸਕਾਰ ਵੀ ਪਰਿਵਾਰ ਨੂੰ ਨਹੀਂ ਕਰਨ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੂਰੇ ਦੇਸ਼ ਦੇ ਵਿੱਚ ਧੀਆਂ-ਭੈਣਾਂ ਦੀ ਇੱਜਤ ਦੀ ਸੁਰੱਖਿਆ ਕਰਨ ਵਿੱਚ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਇਹ ਕਾਰਾ ਕਰਨ ਵੱਲੇ ਦਰਿੰਦਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.