ਮਾਨਸਾ: ਸਹਿਕਾਰੀ ਬੈਂਕ ਕਰਮਚਾਰੀਆਂ(Cooperative Bank Employees) ਵੱਲੋਂ ਅੱਜ(ਬੁੱਧਵਾਰ) ਬੈਂਕਾਂ ਬੰਦ ਕਰਕੇ ਪੰਜਾਬ ਸਰਕਾਰ ਅਤੇ ਸਹਿਕਾਰੀ ਸੁਸਾਇਟੀਆਂ ਦੇ ਸੈਕਟਰੀਆਂ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਬੈਂਕ ਕਰਮਚਾਰੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਭੀਖੀ ਵਿਖੇ, ਉਨ੍ਹਾਂ ਨੂੰ ਬੈਂਕ ਦੇ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੀ ਸੁਰੱਖਿਆ ਅਤੇ ਬੰਦੀ ਬਣਾਉਣ ਵਾਲੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਹਿਕਾਰੀ ਬੈਂਕ ਦੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਚਰਨਜੀਤ ਸਿੰਘ ਸਿੱਧੂ(Cooperative Bank Employees Union President Jaswinder Singh Sidhu Charanjit Singh Sidhu) ਅਤੇ ਗੀਤਾ ਰਾਣੀ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਦੇ ਸੈਕਟਰੀਆਂ ਵਲੋਂ ਅਤੇ ਕੁਝ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਨੂੰ ਭੀਖੀ ਬੈਂਕ ਦੇ ਵਿੱਚ ਬੰਦੀ ਬਣਾਇਆ ਗਿਆ।
ਜਿਸ ਕਾਰਨ ਦੇਰ ਰਾਤ ਦੋ ਵਜੇ ਉਨ੍ਹਾਂ ਨੂੰ ਬੈਂਕ ਦੇ ਵਿਚੋਂ ਛੱਡਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਨਾਲ ਲੇਡੀਜ਼ ਵੀ ਸਟਾਫ਼ ਵੀ ਮੌਜੂਦ ਸੀ। ਉਨ੍ਹਾਂ ਕਿਹਾ ਕਿ ਬੰਦੀ ਬਣਾਉਣ ਵਾਲੇ ਸੈਕਟਰੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਬੈਂਕਾਂ ਦੇ ਵਿੱਚ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਇਨ੍ਹਾਂ ਲੋਕਾਂ ਦੇ ਖਿਲਾਫ਼ ਕਾਰਵਾਈ ਨਾ ਕੀਤੀ ਗਈ ਅਤੇ ਉਨ੍ਹਾਂ ਦੀ ਸੁਰੱਖਿਆ ਬਹਾਲ ਨਾ ਕੀਤੀ ਗਈ ਤਾਂ ਬੈਂਕਾਂ ਨੂੰ ਬੰਦ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਬੀਐਸਐਫ ਨੇ ਮੋੜਿਆ ਪਾਕ ਡਰੋਨ, ਸਰਹੱਦ ’ਤੇ ਫਾਇਰਿੰਗ