ਮਾਨਸਾ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਬੀਤੇ ਦਿਨ ਵਾਰਡ ਨੰਬਰ 7 ’ਚ ਵਾਰਡ ਦੇ ਐੱਮਸੀ ਦੀ ਅਗਵਾਈ ਵਿਚ ਕੋਰੋਨਾ ਸੈਂਪਲਿੰਗ ਕੈਂਪ ਲਗਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਕੋਰੋਨਾ ਦੇ ਸੈਂਪਲ ਦਿੱਤੇ।
ਗੌਰਤਲੱਬ ਹੈ ਕਿ ਜ਼ਿਲ੍ਹੇ ’ਚ ਸਿਹਤ ਵਿਭਾਗ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਇਸ ਦੌਰਾਨ ਵਾਰਡ ਨੰਬਰ 7 ’ਚ ਸਿਹਤ ਵਿਭਾਗ ਵੱਲੋਂ ਕੌਂਸਲਰ ਰੇਖਾ ਰਾਣੀ ਦੀ ਅਗਵਾਈ ਵਿੱਚ ਕੋਰੋਨਾ ਸੈਂਪਲਿੰਗ ਕੈਂਪ ਲਗਾਇਆ ਗਿਆ ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਵਾਇਆ।
ਇਸ ਸੈਂਪਲਿੰਗ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ਹਿਰ ਵਿੱਚ ਕੋਰੋਨਾ ਸੈਂਪਲਿੰਗ ਕੈਂਪ ਲਗਵਾਏ ਜਾ ਰਹੇ ਹਨ, ਜਿੱਥੇ ਪੰਜਾਹ ਦੇ ਕਰੀਬ ਲੋਕਾਂ ਨੇ ਸੈਂਪਲਿੰਗ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ ਪ੍ਰਤੀ ਜਾਗਰੂਕ ਹੋਣ ਦੇ ਨਾਲ ਨਾਲ ਰੁੱਖ ਵੀ ਲਗਾਉਣੇ ਚਾਹੀਦੇ ਹਨ ਤਾਂ ਜੋਂ ਆਕਸੀਜਨ ਦੀ ਆ ਰਹੀ ਕਮੀ ਨੂੰ ਭਵਿੱਖ ’ਚ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਲੌਕਡਾਊਨ ਦੌਰਾਨ ਅਕਾਲੀਆਂ ਨੂੰ ਪ੍ਰੋਗਰਾਮ ਕਰਨਾ ਪਿਆ ਮਹਿੰਗਾ, ਸੰਚਾਲਕ ਖ਼ਿਲਾਫ਼ ਮਾਮਲਾ ਦਰਜ