ਮਾਨਸਾ: ਕੋਰੋਨਾ ਮਹਾਂਮਾਰੀ ਨੂੰ ਲੈਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਵੀ ਵੈਕਸੀਨੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਮਾਨਸਾ 'ਚ ਸਿਹਤ ਵਿਭਾਗ ਵਲੋਂ ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਅਤੇ ਗਊਸ਼ਾਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਗਊਸ਼ਾਲਾ ਭਵਨ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡੀ ਸੀ ਮਾਨਸਾ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਵੈਕਸੀਨੇਸ਼ਨ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਿਵਲ ਸਰਜਨ ਦਾ ਕਹਿਣਾ ਕਿ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ, ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 100 ਤੋਂ ਵੱਧ ਸੈਂਟਰ ਬਣਾਏ ਗਏ ਹਨ, ਜਿਥੇ ਕੋਰੋਨਾ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਇਸ ਮੌਕੇ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਆਏ ਲਾਭਪਾਤਰੀ ਦਾ ਕਹਿਣਾ ਕਿ ਲੋਕਾਂ ਨੂੰ ਬਿਨ੍ਹਾਂ ਡਰ ਤੋਂ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਵੈਕਸੀਨ ਖਿਲਾਫ਼ ਉਡ ਰਹੀਆਂ ਅਫ਼ਵਾਹਾਂ ਨੂੰ ਦੂਰ ਕਰਕੇ ਲੋਕਾਂ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਲਾਲ ਕਿਲ੍ਹਾ ਹਿੰਸਾ ਮਾਮਲਾ: ਅਦਾਲਤ ਵੱਲੋਂ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ