ਮਾਨਸਾ: ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਣ ਦੇ ਲਈ ਸਰਕਾਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਗਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੋਰੋਨਾ ਦੀ ਵੈਕਸੀਨ ਮੈਗਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਜਿੱਥੇ ਲੋਕਾਂ ਨੇ ਵੱਧ ਚੜ੍ਹ ਕੇ ਕੋਰੋਨਾ ਦੀ ਵੈਕਸੀਨ ਲਗਾਈ ਉੱਥੇ ਹੀ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਗਾਉਣ ਦੇ ਲਈ ਪ੍ਰੇਰਿਤ ਵੀ ਕੀਤਾ ਗਿਆ।
ਇਸ ਮੌਕੇ ਸਿਵਲ ਹਸਪਤਾਲ ਮਾਨਸਾ ਦੇ ਐੱਸ.ਐੱਮ.ਓ. ਡਾ ਹਰਚੰਦ ਸਿੰਘ ਨੇ ਦੱਸਿਆ. ਕਿ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨੇ ਵੀ 18 ਸਾਲ ਦੀ ਉਮਰ ਤੋਂ ਵੱਧ ਦੇ ਨੌਜਵਾਨ ਲੜਕੇ ਲੜਕੀਆਂ ਜਾਂ ਬਜ਼ੁਰਗ ਹਨ। ਉਹ ਕੋਰੋਨਾ ਦੀ ਵੈਕਸੀਨ ਜ਼ਰੂਰ ਲਗਵਾਉਣ। ਕਿਉਂਕਿ ਕੇਂਦਰ ਸਰਕਾਰ ਵੱਲੋਂ ਵੀ ਕੋਰੋਨਾ ਦੀ ਵੈਕਸੀਨ ਲਗਾਉਣ ਦੇ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਦੇ ਸੁਰੇਸ਼ ਕੁਮਾਰ ਨੇ ਕਿਹਾ, ਕਿ ਅੱਜ ਉਨ੍ਹਾਂ ਵੱਲੋਂ ਕੋਰੋਨਾ ਦੀ ਵੈਕਸੀਨ ਲਗਾਉਣ ਦੇ ਲਈ ਕੈਂਪ ਆਯੋਜਿਤ ਕੀਤਾ ਗਿਆ ਹੈ। ਜਿੱਥੇ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਜੋ ਇਨ੍ਹਾਂ ਲੋਕਾਂ ਨੂੰ ਕੋਰੋਨਾ ਦੀ ਮਹਾਮਾਰੀ ਤੋਂ ਬਚਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਇਹ ਵੀ ਪੜ੍ਹੋ:ਕੋਰੋਨਾ ਅਪਡੇਟ : 24 ਘੰਟਿਆਂ 'ਚ 44, 111 ਨਵੇਂ ਮਾਮਲੇ , 738 ਮੌਤਾਂ ਦਰਜ