ਮਾਨਸਾ: ਕੋਰੋਨਾ ਵੈਕਸੀਨ ਦੀ ਰਜਿਸਟਰੇਸ਼ਨ 4 ਮਾਰਚ ਤੋਂ ਸੇਵਾ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਸਟਾਫ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ 30 ਰੁਪਏ ਫੀਸ ਭਰਕੇ ਆਪਣੇ ਨੇੜੇ ਦੇ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਰਾਸ਼ਟਰਪਤੀ ਨੇ ਲਈ ਐਂਟੀ-ਕੋਵਿਡ -19 ਟੀਕੇ ਦੀ ਡੋਜ਼