ਮਾਨਸਾ: ਜਿੱਥੇ ਠੰਡ ਵਿੱਚ ਪੰਜਾਬ ਵਿੱਚ ਚੋਣਾਂ ਕਾਰਨ ਮਾਹੌਲ ਗਰਮਾਉਂਦਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ ਨੇ ਆਪਣੀਆਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮਾਲਵਾ ਪੱਟੀ ਵਿੱਚ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਨਰਮੇ ਦਾ ਮੁਆਵਜ਼ ਨਾ ਮਿਲਣ ਕਾਰਨ ਸੂਬੇ ਦਾ ਕਿਸਾਨ ਪਰੇਸ਼ਾਨ ਵਿਖਾਈ ਦੇ ਰਿਹਾ ਹੈ। ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਐਸਡੀਐਮ ਦਫਤਰ ਦਾ ਘਿਰਾਓ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਦੂਲਗੜ੍ਹ ਦੇ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਵੱਡੇ-ਵੱਡੇ ਫਲੈਕਸ ਲਗਾ ਕੇ ਮੁਆਵਜ਼ਾ ਦੇਣ ਦੀ ਗੱਲ ਕੀਤੀ ਸੀ ਪਰ ਅਸਲ ਵਿੱਚ ਕਿਸਾਨਾਂ ਦੇ ਹੱਥ ਕੁਝ ਨਹੀਂ ਆਇਆ।
ਮਾਲਵਾ ਪੱਟੀ ਵਿੱਚ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਹੁਣ ਚੋਣ ਮੁੱਦਾ ਬਣ ਗਿਆ ਹੈ। ਸਰਕਾਰ ਵੱਲੋਂ ਮੁਆਵਜ਼ਾਂ ਕਿਸਾਨਾਂ ਦੇ ਖਾਤੇ ਵਿੱਚ ਪਹੁੰਚਾਉਣ ਦੀ ਗੱਲ ਕੀਤੀ ਗਈ ਸੀ ਪਰ ਅਸਲ ਵਿੱਚ ਕਿਸਾਨਾਂ ਤੱਕ ਕੁਝ ਵੀ ਨਹੀਂ ਪਹੁੰਚਿਆ। ਜਿਸਦੇ ਚੱਲਦੇ ਕਿਸਾਨਾਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਚੋਣਾਂ ਦੇ ਮਾਹੌਲ ਵਿੱਚ ਵੀ ਸਰਕਾਰ ਨੇ ਕਿਸਾਨਾਂ ਨੂੰ ਐਲਾਨਿਆ ਮੁਆਵਜ਼ਾ ਨਹੀਂ ਦਿੱਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਮੁਆਵਜ਼ਾ ਤੁਰੰਤ ਨਾ ਦਿੱਤਾ ਗਿਆ ਤਾਂ ਉਹ ਵੱਡਾ ਅੰਦੋਲਨ ਵਿੱਢਣਗੇ।
ਇਹ ਵੀ ਪੜ੍ਹੋ: ਡਿਜੀਟਲ ਪ੍ਰਚਾਰ ’ਚ ਕਾਰਗਾਰ ਬਣੇਗੀ ਪਾਰਟੀਆਂ ਤੇ ਆਗੂਆਂ ਦੀ ਫਾਲੋਸ਼ਿੱਪ