ETV Bharat / state

ਸਰਕਾਰੀ ਰੇਟ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਨਰਮੇ ਦੀ ਫਸਲ

ਮਾਨਸਾ ਮੰਡੀ 'ਚ ਨਰਮੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਇਸ ਵਾਰ ਨਰਮੇ ਦੀ ਫ਼ਸਲ ਵਧੀਆ ਹੋਣ ਦੇ ਬਾਵਜ਼ੂਦ ਸਰਕਾਰੀ ਰੇਟ ਉੱਤੇ ਨਰਮੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਨਾਖੁਸ਼ ਨਜ਼ਰ ਆ ਰਹੇ ਹਨ। ਨਰਮੇ ਦੀ ਫ਼ਸਲ ਦਾ ਤੈਅ ਕੀਤਾ ਗਿਆ ਸਰਕਾਰੀ ਰੇਟ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਫੋਟੋ
author img

By

Published : Sep 25, 2019, 5:21 PM IST

ਮਾਨਸਾ: ਇਸ ਵਾਰ ਨਰਮੇ ਦੀ ਫ਼ਸਲ ਚੰਗੀ ਹੋਣ ਕਾਰਨ ਕਿਸਾਨ ਬੇਹਦ ਖੁਸ਼ ਸੀ ਪਰ ਜਦੋਂ ਉਹ ਨਰਮੇ ਦੀ ਫਸਲ ਵੇਚਣ ਲਈ ਮੰਡੀਆਂ ਵਿੱਚ ਪੁੱਜੇ ਤਾਂ ਇਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਸ਼ਹਿਰ 'ਚ ਇਸ ਵਾਰ ਨਰਮੇ ਦੀ ਬੰਪਰ ਫ਼ਸਲ ਹੋਈ ਹੈ ਪਰ ਅਨਾਜ ਮੰਡੀ ਮਾਨਸਾ ਵਿੱਚ ਨਰਮਾ ਵੇਚਣ ਪਹੁੰਚੇ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਕੇ ਆਪਣੀ ਪਰੇਸ਼ਾਨੀ ਸਾਂਝੀ ਕੀਤੀ।

ਵੀਡੀਓ

ਕਿਸਾਨਾਂ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਦਾ ਸਰਕਾਰੀ ਮੁੱਲ 5500 ਰੁਪਏ ਤੈਅ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਮਜਬੂਰਨ ਆਪਣੀ ਫ਼ਸਲ ਆੜਤੀਆਂ ਨੂੰ ਘੱਟ ਕੀਮਤ ਉੱਤੇ ਵੇਚਣੀ ਪੈ ਰਹੀ ਹੈ। ਦੂਜੇ ਪਾਸੇ ਪ੍ਰਾਈਵੇਟ ਵਪਾਰੀ ਨਰਮੇ ਨੂੰ ਮਹਿਜ਼ 4500 ਤੋਂ 4700 ਰੁਪਏ ਵਿੱਚ ਖ਼ਰੀਦ ਰਹੇ ਹਨ ਉਹ ਸਰਕਾਰੀ ਮੁੱਲ ਦੇਣ ਲਈ ਤਿਆਰ ਨਹੀਂ ਹਨ। ਕਿਸਾਨਾਂ ਨੇ ਕਿਹਾ ਕਿ ਖ਼ਰਾਬ ਮੌਸਮ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਫਸਲ ਘੱਟ ਕੀਮਤ ਵਿੱਚ ਵੇਚਣੀ ਪੈ ਰਹੀ ਹੈ।

ਸੂਬਾ ਸਰਕਾਰ ਤੋਂ ਨਾਰਾਜ਼ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਉਮੀਦ ਸੀ ਕਿ ਇਸ ਵਾਰ ਉਨ੍ਹਾਂ ਨੂੰ ਨਰਮੇ ਦੀ ਫ਼ਸਲ ਦਾ ਚੰਗਾ ਮੁੱਲ ਮਿਲੇਗਾ। ਸੂਬਾ ਸਰਕਾਰ ਵੱਲੋਂ ਨਰਮੇ ਦੀ ਸਰਕਾਰੀ ਕੀਮਤ ਘੱਟ ਤੈਅ ਕੀਤੀ ਗਈ ਹੈ ਅਤੇ ਦੂਜੇ ਪਾਸੇ ਅਜੇ ਤੱਕ ਸਰਕਾਰੀ ਤੌਰ 'ਤੇ ਨਰਮੇ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਹੈ। ਕਿਸਾਨ ਨੇਤਾ ਜਗਦੇਵ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਵਪਾਰੀ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਸਰੇਆਮ ਲੁੱਟ ਕਰ ਰਹੇ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰੀ ਰੇਟ ਮੁਤਾਬਕ ਨਰਮੇ ਦੀ ਖ਼ਰੀਦ ਨਹੀਂ ਕੀਤੀ ਜਾਂਦੀ ਉਦੋਂ ਤੱਕ ਕਿਸਾਨ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।

Intro:ਮਾਨਸਾ ਮੰਡੀ ਵਿਖੇ ਨਰਮੇ ਦੀ ਖ਼ਰੀਦ ਸਰਕਾਰੀ ਰੇਟ ਅਨੁਸਾਰ ਨਾ ਖਰੀਦੇ ਜਾਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਮਾਨਸਾ ਸਰਸਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਰੇਟ 5400 ਰੁਪਏ ਤੈਅ ਕੀਤਾ ਗਿਆ ਹੈ ਪਰ ਪ੍ਰਾਈਵੇਟ ਵਪਾਰੀ ਨਰਮੇ ਨੂੰ 4500 ਤੋਂ 4700 ਰੁਪਏ ਤੱਕ ਖਰੀਦ ਰਹੇ ਹਨ ਜੋ ਕਿ ਕਿਸਾਨਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ ਕਿਸਾਨਾਂ ਨੇ ਕਿਹਾ ਕਿ ਜੇਕਰ ਜਲਦ ਹੀ ਸਰਕਾਰੀ ਰੇਟ ਅਨੁਸਾਰ ਨਰਮੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਉਹ ਰੋਜ਼ਾਨਾ ਹੀ ਸੜਕ ਤੇ ਧਰਨੇ ਲਾਉਣ ਲਈ ਮਜਬੂਰ ਹੋਣਗੇ ਉਧਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਸੀ ਸੀ ਆਈ ਦੀ ਖ਼ਰੀਦ ਸ਼ੁਰੂ ਹੋਈ ਨਹੀਂ ਹੋਈ ਜੋ ਕਿ ਇੱਕ ਅਕਤੂਬਰ ਤੋਂ ਸ਼ੁਰੂ ਹੋਵੇਗੀ ਅਜੇ ਤੱਕ ਪ੍ਰਾਈਵੇਟ ਵਪਾਰੀ ਹੀ ਖਰੀਦ ਰਹੇ ਹਨ

Body:ਮਾਨਸਾ ਮੰਡੀ ਵਿਖੇ ਨਰਮਾ ਲੈ ਕੇ ਆਏ ਕਿਸਾਨਾਂ ਨੇ ਉਸ ਸਮੇਂ ਮਾਨਸਾ ਸਰਸਾ ਰੋਡ ਜਾਮ ਕਰ ਦਿੱਤਾ ਜਦੋਂ ਮੰਡੀ ਵਿੱਚ ਉਨ੍ਹਾਂ ਦੇ ਨਰਮੇ ਨੂੰ 4500 ਤੋਂ 4700 ਰੁਪਏ ਤੱਕ ਖਰੀਦਿਆ ਜਾ ਰਿਹਾ ਸੀ ਕਿਸਾਨਾਂ ਨੇ ਕਿਹਾ ਕਿ ਕਿ ਵਪਾਰੀ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਲੁੱਟ ਕਰ ਰਹੇ ਹਨ ਜਦੋਂ ਕਿ ਸਰਕਾਰ ਵੱਲੋਂ ਨਰਮੇ ਦਾ ਸਰਕਾਰੀ ਰੇਟ 5400 ਰੁਪਏ ਤੈਅ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਨਰਮੇ ਦੀ ਸਰਕਾਰੀ ਖਰੀਦ ਅਨੁਸਾਰ ਬੋਲੀ ਨਹੀਂ ਹੁੰਦੀ ਉਹ ਬੋਲੀ ਨਹੀਂ ਹੋਣ ਦੇਣਗੇ ਅਤੇ ਨਾ ਹੀ ਆਪਣੀ ਲੁੱਟ ਹੋਣ ਦੇਣਗੇ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਨਰਮਾ ਜੇਕਰ ਸਰਕਾਰੀ ਰੇਟ ਅਨੁਸਾਰ ਨਾ ਖਰੀਦਾ ਗਿਆ ਤਾਂ ਉਹ ਰੋਜ਼ਾਨਾ ਹੀ ਧਰਨੇ ਦੇਣ ਲਈ ਮਜਬੂਰ ਹੋਣਗੇ ਕਿਸਾਨ ਨੇਤਾ ਜਗਦੇਵ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ 5400 ਰੁਪਏ ਤੈਅ ਕੀਤਾ ਗਿਆ ਹੈ ਪਰ ਪ੍ਰਾਈਵੇਟ ਵਪਾਰੀ ਕਿਸਾਨਾਂ ਦੀ ਲੁੱਟ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰੀ ਰੇਟ ਅਨੁਸਾਰ ਨਰਮੇ ਦੀ ਖ਼ਰੀਦ ਨਹੀਂ ਕੀਤੀ ਜਾਂਦੀ ਤਾਂ ਕਿਸਾਨ ਇਸੇ ਤਰ੍ਹਾਂ ਹੀ ਸਰਕਾਰ ਖਿਲਾਫ ਸੰਘਰਸ਼ ਕਰਦੇ ਰਹਿਣਗੇ

ਬਾਈਟ ਕਿਸਾਨ ਨੇਤਾ ਜਗਦੇਵ ਸਿੰਘ ਭੈਣੀਬਾਘਾ

ਬਾਈਟ ਕਿਸਾਨ ਗੁਰਸੇਵਕ ਸਿੰਘ

ਬਾਈਟ ਕਿਸਾਨ ਮਲਕੀਤ ਸਿੰਘ

ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਸੀ ਸੀ ਆਈ ਦੀ ਖਰੀਦ ਸ਼ੁਰੂ ਨਹੀਂ ਹੋਈ ਅਤੇ ਸੀਸੀਆਈ ਇੱਕ ਅਕਤੂਬਰ ਤੋਂ ਮੰਡੀ ਵਿੱਚ ਆਵੇਗੀ ਪਰ ਹੁਣ ਵਪਾਰੀ ਪ੍ਰਾਈਵੇਟ ਤੌਰ ਤੇ ਹੀ ਖਰੀਦ ਰਹੇ ਹਨ ਇਹ ਕਿਸਾਨਾਂ ਦੀ ਮਰਜ਼ੀ ਹੈ ਕਿ ਪ੍ਰਾਈਵੇਟ ਵਪਾਰੀਆਂ ਨੂੰ ਨਰਮਾ ਦੇਣਾ ਹੈ ਜਾਂ ਨਹੀਂ।

ਬਾਈਟ ਚਮਕੌਰ ਸਿੰਘ ਸੈਕਟਰੀ ਮਾਰਕੀਟ ਕਮੇਟੀ ਮਾਨਸਾ

##ਰਿਪੋਰਟ ਕੁਲਦੀਪ ਧਾਲੀਵਾਲ ਮਾਨਸਾ##

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.