ETV Bharat / state

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਲਗਵਾਈ ਕੋਵੀਸ਼ੀਲਡ ਵੈਕਸੀਨ - ਕੋਵੀਸ਼ੀਲਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ

ਹਲਕਾ ਵਿਧਾਇਕ ਮਾਨਸਾ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੋਵੀਸ਼ੀਲਡ ਦੀ ਪਹਿਲੀ ਡੋਜ਼ ਲਗਵਾਈ। ਉਨ੍ਹਾਂ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਵੀਸ਼ੀਲਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ ਹੈ। ਵੈਕਸੀਨ ਹੋਣ ਤੋਂ ਬਾਅਦ ਹੀ ਇਸ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਵੈਕਸੀਨ ਲਗਵਾਈ ਜਾਵੇ।

ਤਸਵੀਰ
ਤਸਵੀਰ
author img

By

Published : Mar 17, 2021, 10:55 AM IST

ਮਾਨਸਾ: ਕੋਵਿਡ 19 ਦੀ ਮਹਾਂਮਾਰੀ ਤੋਂ ਬਚਾਅ ਸਬੰਧੀ 16 ਜਨਵਰੀ 2021 ਨੂੰ ਸੁ਼ਰੂ ਹੋਈ ਕੋਵੀਸ਼ੀਲਡ ਵੈਕਸੀਨ ਤਹਿਤ ਹੁਣ ਤੱਕ ਮਾਨਸਾ ਜਿ਼ਲ੍ਹੇ ਵਿੱਚ 4916 ਵਿਅਕਤੀਆਂ ਦੇ ਵੈਕਸੀਨ ਲੱਗ ਚੁੱਕੀ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕ ਮਾਨਸਾ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੋਵੀਸ਼ੀਲਡ ਦੀ ਪਹਿਲੀ ਡੋਜ਼ ਲਗਵਾਈ। ਉਨ੍ਹਾਂ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਵੀਸ਼ੀਲਡ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਵੈਕਸੀਨ ਹੈ। ਵੈਕਸੀਨ ਹੋਣ ਤੋਂ ਬਾਅਦ ਹੀ ਇਸ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਵੈਕਸੀਨ ਲਗਵਾਈ ਜਾਵੇ।

ਮਾਨਸਾ

4916 ਲਾਭਪਾਤਰੀਆਂ ਦੇ ਕੋਵੀਸ਼ੀਲੀਡ ਵੈਕਸੀਨ ਲੱਗ ਚੁੱਕੀ ਹੈ- ਡਾਕਟਰ
ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਜਿਲ੍ਹਾ ਮਾਨਸਾ ਵਿੱਚ 15 ਮਾਰਚ 2021 ਤੱਕ 4916 ਲਾਭਪਾਤਰੀਆਂ ਦੇ ਕੋਵੀਸ਼ੀਲੀਡ ਵੈਕਸੀਨ ਲੱਗ ਚੁੱਕੀ ਹੈ। ਜਿਸ ਵਿੱਚ 1277 ਹੈਲਥਵਰਕਰਾਂ, 2074 ਫਰੰਟ ਲਾਈਨ ਵਰਕਰਾਂ, 1395 ਸੀਨੀਅਰ ਸਿਟੀਜਨਾਂ, 45 ਸਾਲ ਤੋਂ ਵੱਧ ਉਮਰ ਦੇ 150 ਵਿਅਕਤੀਆਂ ਅਤੇ 20 ਮਾਲ ਵਿਭਾਗ ਕਰਮਚਾਰੀ ਵੈਕਸੀਨ ਲਗਵਾ ਚੁੱਕੇ ਹਨ। ਇਸ ਵੈਕਸੀਨ ਤੋਂ ਬਾਅਦ ਸਾਰੇ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ।

ਇਹ ਵੀ ਪੜੋ: ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਉਨ੍ਹਾਂ ਨੇ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਜਿਆਦਾ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ, ਖੰਘਣ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਸਾਫ਼ ਕੱਪੜੇ ਨਾਲ ਢੱਕ ਕੇ ਰੱਖਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਵਰਗੀਆਂ ਸਾਵਧਾਨੀਆਂ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਜਿਸ ਨਾਲ ਲੋਕ ਖੁਦ ਨੂੰ ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖ ਸਕਦੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.