ਮਾਨਸਾ: ਸੀਪੀਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਮਿਤੀ ਇੱਕ ਇੱਕ ਦੋ ਹਜਾਰ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਹਰ ਰੱਖ ਕੇ ਨਵੀਂ ਪੈਨਸ਼ਨ ਸਕੀਮ ਸੌਂਪ ਦਿੱਤੀ ਗਈ ਹੈ, ਜਿਸ ਨਾਲ ਮੁਲਾਜ਼ਮਾਂ ਦੇ ਭਵਿੱਖ ਨੂੰ ਬਹੁਤ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਜਾਂਦੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਮੰਗ ਪੱਤਰ ਲੈਂਦਿਆਂ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਾਡੀ ਪਾਰਟੀ ਇਸ ਮੰਗ ਦੀ ਹਮਾਇਤ ਕਰਦੀ ਹੈ। ਵਿਧਾਇਕ ਬੁੱਧਰਾਮ ਨੇ ਕਰਮਚਾਰੀਆਂ ਦਾ ਪੱਖ ਪੂਰਦੀਆਂ ਕਿਹਾ ਕਿ ਸਰਕਾਰ ਵੱਲੋਂ ਜੋ 01-01-2004 ਦੇ ਤਹਿਤ ਜੋ ਸਕੀਮ ਲਿਆਂਦੀ ਹੈ ਉਹ ਸਿੱਧਾ ਸਿੱਧਾ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਲਈ ਲਿਆਂਦੀ ਹੈ, ਇਸ ਲਈ ਉਹ ਖ਼ੁਦ ਇਸ ਨਵੀਂ ਪੈਨਸ਼ਨ ਸਕੀਮ ਦੀ ਨਿਖੇਧੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਜੀਪੀਐਫ ਬੰਦ ਕਰਕੇ ਸਰਕਾਰ ਜੋ ਨਵੀਆਂ ਸਕੀਮਾਂ ਲੈ ਕੇ ਆ ਰਹੀ ਹੈ ਉਨ੍ਹਾਂ ਵਿਚ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਜਿਸ ਨਾਲ ਮੁਲਾਜ਼ਮਾਂ ਦੇ ਉੱਪਰ ਬਹੁਤ ਜ਼ਿਆਦਾ ਬੋਝ ਪਵੇਗਾ।ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਕਾਨੂੰਨਾਂ ਦੀਆਂ ਉੱਡੀਆਂ ਧੱਜੀਆਂ, ਨਾਈਟ ਕਰਫਿਊ 'ਚ ਵੀ ਖੁੱਲਿਆ ਸੀ ਸੈਲੂਨ