ਮਾਨਸਾ: ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋਂ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਦੇ ਬਾਹਰ ਧਰਨੇ ਲਗਾ ਕੇ ਪੰਜ ਸਾਲ ਦਾ ਹਿਸਾਬ ਮੰਗਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਮਾਨਸਾ 'ਚ ਵੀ ਲਿਬਰੇਸ਼ਨ ਵਰਕਰਾਂ ਵੱਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਿਬਰੇਸ਼ਨ ਵੱਲੋਂ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਲਗਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਵਿਧਾਇਕਾਂ ਨੇ ਜਨਤਾ ਦੇ ਨਾਲ ਵਾਅਦੇ ਕੀਤੇ ਸਨ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਵੀ ਵਾਅਦੇ ਪੂਰੇ ਨਹੀਂ ਕੀਤੇ ਗਏ।
ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਵਿਧਾਇਕਾਂ ਤੋਂ ਜਵਾਬ ਲੈਣ ਦੇ ਲਈ ਉਨ੍ਹਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਕੀ ਮੁੱਦੇ ਚੁੱਕੇ ਹਨ, ਇਨ੍ਹਾਂ ਸਬੰਧੀ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਇਹ ਸਿਰਫ ਸੰਕੇਤਕ ਧਰਨਾ ਸੀ ਅਤੇ ਹੁਣ ਵੱਡੀ ਗਿਣਤੀ ਵਿੱਚ ਇਨ੍ਹਾਂ ਵਿਧਾਇਕਾਂ ਤੋਂ ਜਨਤਾ ਵਿੱਚ ਬੁਲਾ ਕੇ ਸਵਾਲ ਕੀਤੇ ਜਾਣਗੇ ਅਤੇ ਜਵਾਬ ਮੰਗੇ ਜਾਣਗੇ। ਜੇਕਰ ਇਨ੍ਹਾਂ ਵਿਧਾਇਕਾਂ ਨੇ ਜਨਤਾ 'ਚ ਆ ਕੇ ਜਵਾਬ ਨਾ ਦਿੱਤੇ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਦਾ ਕਾਰਨਾਮਾ: ਸਰੇਆਮ ਰੇਹੜੀ 'ਤੇ ਲਿਆਂਦੀ ਮ੍ਰਿਤਕ ਦੇਹ